Breaking News
Home / ਅੰਤਰ ਰਾਸ਼ਟਰੀ / ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ

ਸਾਊਦੀ ਅਰਬ ਵਿਚ ਦੋ ਪੰਜਾਬੀਆਂ ਦਾ ਸਿਰ ਕਲਮ

ਦੋ ਪੰਜਾਬੀਆਂ ਨੂੰ ਸਾਊਦੀ ਅਰਬ ਵਿਚ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਦਿੱਤੀ ਗਈ ਹੈ। ਦੋਵਾਂ ਦੇ ਸਿਰ ਕਲਮ ਕਰ ਦਿੱਤੇ ਗਏ ਹਨ। ਭਾਵੇਂ ਉਨ੍ਹਾਂ ਦੇ ਪਰਿਵਾਰਾਂ ਨੂੰ 15 ਅਪ੍ਰੈਲ ਨੂੰ ਹੀ ਇਹ ਖ਼ਬਰ ਦਿੱਤੀ ਗਈ ਸੀ ਪਰ ਹੁਣ ਵਿਦੇਸ਼ ਮੰਤਰਾਲੇ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਸਾਊਦੀ ਤੋਂ ਕਿਸੇ ਨੇ ਫੋਨ ਕਰ ਕੇ ਦੋਵਾਂ ਪੰਜਾਬੀਆਂ ਦੀ ਮੌਤ ਦੀ ਖ਼ਬਰ ਦਿੱਤੀ ਪਰ ਪਰਿਵਾਰ ਨੂੰ ਇਸ ਉਤੇ ਯਕੀਨ ਨਹੀਂ ਆ ਰਿਹਾ ਸੀ।
ਇਸ ਲਈ ਵਿਦੇਸ਼ ਵਿਭਾਗ ਨੂੰ ਅਪੀਲ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਪੂਰੀ ਜਾਣਕਾਰੀ ਦਿੱਤੀ ਜਾਵੇ। ਹੁਣ ਵਿਦੇਸ਼ ਵਿਭਾਗ ਨੇ ਇਸ ਦੀ ਪੁਸ਼ਟੀ ਕਰ ਦਿੱਤੀ ਹੈ ਕਿ 28 ਫਰਵਰੀ ਨੂੰ ਹੁਸ਼ਿਆਰਪੁਰ ਦੇ ਸਤਵਿੰਦਰ ਸਿੰਘ ਅਤੇ ਲੁਧਿਆਣਾ ਦੇ ਹਰਜੀਤ ਸਿੰਘ ਦੇ ਸਿਰ ਵੱਢ ਦਿੱਤੇ ਗਏ। ਦੋਹਾਂ ਨੂੰ ਆਰਿਫ ਇਮਾਮੂਦੀਨ ਦੇ ਕਤਲ ਦੇ ਇਲਜ਼ਾਮ ਤਹਿਤ ਦਸੰਬਰ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਮੰਤਰਾਲੇ ਦੀ ਚਿੱਠੀ ਮੁਤਾਬਕ, ਤਿੰਨਾਂ ਨੇ ਮਿਲ ਕੇ ਚੋਰੀ ਕੀਤੀ ਸੀ, ਜਿਸ ਨੂੰ ਲੈ ਕੇ ਬਾਅਦ ਵਿਚ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ ਅਤੇ ਹਰਜੀਤ ਤੇ ਸਤਵਿੰਦਰ ਨੇ ਆਰਿਫ ਦਾ ਕਤਲ ਕਰ ਦਿੱਤਾ ਅਤੇ ਲਾਸ਼ ਨੂੰ ਰੇਗਿਸਤਾਨ ਵਿੱਚ ਸੁੱਟ ਦਿੱਤਾ।

ਮੰਤਰਾਲੇ ਮੁਤਾਬਕ ਵਾਰਦਾਤ ਤੋਂ ਕੁਝ ਸਮੇਂ ਬਾਅਦ ਦੋਹਾਂ ਨੂੰ ਸ਼ਰਾਬ ਪੀ ਕੇ ਲੜਨ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਦਮਮ ਜੇਲ੍ਹ ‘ਚ ਰੱਖਿਆ ਗਿਆ ਸੀ, ਪਰ ਸਜ਼ਾ ਖ਼ਤਮ ਹੋਣ ਤੋਂ ਬਾਅਦ ਪਤਾ ਲੱਗਿਆ ਕਿ ਦੋਹਾਂ ‘ਤੇ ਕਤਲ ਦਾ ਵੀ ਇਲਜ਼ਾਮ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਿਆਜ਼ ਜੇਲ੍ਹ ਲਿਜਾਇਆ ਗਿਆ ਜਿਥੇ ਉਨ੍ਹਾਂ ਨੇ ਆਪਣਾ ਜੁਰਮ ਕਬੂਲ ਕੀਤਾ। ਮੰਤਰਾਲੇ ਨੇ ਦੱਸਿਆ ਕਿ ਅਜਿਹੇ ਵਿੱਚ ਲਾਸ਼ਾਂ ਨਾ ਹੀ ਭਾਰਤੀ ਸਫ਼ਾਰਤਖ਼ਾਨੇ ਨੂੰ ਦਿੱਤੀਆਂ ਜਾਂਦੀਆਂ ਹਨ ਅਤੇ ਨਾ ਹੀ ਪਰਿਵਾਰ ਵਾਲਿਆਂ ਨੂੰ। ਹਾਲਾਂਕਿ ਮੌਤ ਦੇ ਦੋ ਮਹੀਨੇ ਬਾਅਦ ਸਫ਼ਾਰਤਖ਼ਾਨੇ ਨੂੰ ਡੈੱਥ ਸਰਟੀਫਿਕੇਟ ਜ਼ਰੂਰ ਦਿੱਤਾ ਜਾਵੇਗਾ।

Check Also

ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਲਈ ਇਟਲੀ ਗਏ ਪਿੰਡ ਉਮਰਪੁਰ ਦੇ ਨੌਜਵਾਨ ਦੀ ਮੌਤ

ਉੱਪ ਮੰਡਲ ਮੁਕੇਰੀਆਂ ਦੇ ਪਿੰਡ ਉਮਰਪੁਰ ਦੇ ਵਸਨੀਕ ਨੌਜਵਾਨ ਦੀ ਇਟਲੀ ਵਿੱਚ ਮੌਤ ਹੋ ਜਾਣ …

%d bloggers like this: