Breaking News
Home / ਪੰਜਾਬ / ਘਰੇਲੂ ਕਲੇਸ਼ ਕਾਰਨ ਹੈੱਡ ਕਾਂਸਟੇਬਲ ਨੇ ਪਤਨੀ ਨੂੰ 4 ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

ਘਰੇਲੂ ਕਲੇਸ਼ ਕਾਰਨ ਹੈੱਡ ਕਾਂਸਟੇਬਲ ਨੇ ਪਤਨੀ ਨੂੰ 4 ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਮਾਰੀ ਗੋਲੀ

ਜਲੰਧਰ ‘ਚ ਇਕ ਹੈੱਡ ਕਾਂਸਟੇਬਲ ਨੇ ਘਰੇਲੂ ਕਲੇਸ਼ ਤੋਂ ਤੰਗ ਆ ਕੇ ਆਪਣੇ ਸਰਵਿਸ ਰਿਵਾਲਵਰ ਨਾਲ ਪਤਨੀ ਸਣੇ ਖ਼ੁਦ ਨੂੰ ਗੋਲੀਆਂ ਮਾਰ ਲਈਆਂ। ਦੋਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਹੌਲਦਾਰ ਨੇ ਆਪਣੀ ਪਤਨੀ ਨੂੰ ਗੋਲੀ ਮਾਰ ਕੇ ਆਪਣੇ ਆਪ ਨੂੰ ਵੀ ਗੋਲੀ ਮਾਰ ਲਈ। ਦੋਵਾਂ ਦੀ ਹਾਲਤ ਗੰਭੀਰ ਹੈ। ਹੌਲਦਾਰ ਥਾਣਾ-5 ਵਿੱਚ ਤਾਇਨਾਤ ਹੈ। ਜਾਣਕਾਰੀ ਮੁਤਾਬਕ ਬਸਤੀ ਸ਼ੇਖ਼ ਇਲਾਕੇ ਵਿੱਚ ਪੰਜਾਬ ਪੁਲਿਸ ਵਿੱਚ ਤਾਇਨਾਤ ਹੌਲਦਾਰ ਹਰਵਿੰਦਰ ਸਿੰਘ ਨੇ ਆਪਣੇ ਘਰ ਵਿੱਚ ਪਤਨੀ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਖ਼ੁਦ ‘ਤੇ ਵੀ ਫਾਇਰਿੰਗ ਕੀਤੀ। ਇਸ ਦੌਰਾਨ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਝਗੜਾ ਇੰਨਾ ਵੱਧ ਗਿਆ ਕਿ ਗੁੱਸੇ ‘ਚ ਆਏ ਹਰਵਿੰਦਰ ਨੇ ਆਪਣੇ ਸਰਕਾਰੀ ਹਥਿਆਰ ਦੇ ਨਾਲ ਪਤਨੀ ਨੂੰ ਚਾਰ ਗੋਲੀਆਂ ਮਾਰਨ ਤੋਂ ਬਾਅਦ ਖੁਦ ਨੂੰ ਵੀ ਗੋਲੀ ਮਾਰ ਲਈ। ਮੌਕੇ ‘ਤੇ ਮੌਜੂਦ ਮੁਹੱਲੇ ਦੇ ਲੋਕਾਂ ਨੇ ਦੋਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਦੋਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸੂਚਨਾ ਪਾ ਕੇ ਮੌਕੇ ‘ਤੇ ਪਹੁੰਚੀ ਪੁਲਸ ਨੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

Check Also

ਲੱਖਾ ਸਿਧਾਣਾ ਦੇ ਹੱਕ ਵਿਚ ਨਿੱਤਰੇ ਸੁਖਬੀਰ ਬਾਦਲ

ਲੱਖਾ ਸਿਧਾਣਾ ਦੇ ਹੱਕ ਵਿਚ ਡਟੇ ਨਵਜੋਤ ਸਿੱਧੂ, ਕਿਹਾ- ਦਿੱਲੀ ਪੁਲਿਸ ਦਾ ਸਾਡੇ ਅਧਿਕਾਰ ਖੇਤਰ …

%d bloggers like this: