ਚੰਡੀਗੜ੍ਹ, 25 ਸਤੰਬਰ – ਸ੍ਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ਼ ਪੁਲੀਸ ਹੋਣਗੇ। ਉਨ੍ਹਾਂ ਦੇ ਨਾਂ ਨੂੰ ਮੁੱਖ ਮੰਤਰੀ ਦਫਤਰ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਅਹੁਦੇ ਲਈ 1986 ਬੈਚ ਦੇ ਆਈਪੀਐੱਸ ਅਧਿਕਾਰੀ ਸਿਧਾਰਥ ਚਟੋਪਾਧਿਆਏ, 1987 ਬੈਚ ਦੇ ਅਧਿਕਾਰੀ ਵੀਕੇ ਭਾਵੜਾ ਅਤੇ 1988 ਬੈਚ ਦੇ ਅਧਿਕਾਰੀ ਇਕਬਾਲ ਪ੍ਰੀਤ ਸਿੰਘ ਸਹੋਤਾ ਦੌੜ ’ਚ ਸਨ।
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੰਤਰੀ ਮੰਡਲ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤੇ ਨਵੇਂ ਮੰਤਰੀ ਮੰਡਲ ਵਿੱਚ ਸਾਧੂ ਸਿੰਘ ਧਰਮਸੋਤ, ਸ਼ਿਆਮ ਸੁੰਦਰ ਅਰੋੜਾ, ਬਲਬੀਰ ਸਿੱਧੂ, ਗੁਰਪ੍ਰੀਤ ਕਾਂਗੜ ਅਤੇ ਰਾਣਾ ਗੁਰਮੀਤ ਸੋਢੀ ੂ ਥਾ ਮਿਲਣ ਦੀ ਸੰਭਾਵਨਾ ਨਹੀਂ ਹੈ।
ਨਵੇਂ ਮੰਤਰੀ ਮੰਡਲ ਵਿੱਚ ਘੱਟੋ -ਘੱਟ ਸੱਤ ਨਵੇਂ ਚਿਹਰਿਆਂ ਨੂੰ ਥਾ ਮਿਲੇਗੀ, ਜਿਨ੍ਹਾਂ ਵਿੱਚ ਰਾਜ ਕੁਮਾਰ ਵੇਰਕਾ, ਸੰਗਤ ਸਿੰਘ ਗਿਲਜੀਆਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਰਾਣਾ ਗੁਰਜੀਤ, ਗੁਰਕੀਰਤ ਕੋਟਲੀ, ਕੁਲਜੀਤ ਨਾਗਰਾ ਅਤੇ ਪ੍ਰਗਟ ਸਿੰਘ ਸ਼ਾਮਲ ਹਨ।
ਪੰਜਾਬ ਸਰਕਾਰ ਨੇ ਅਧਿਕਾਰੀਆਂ ਦੇ ਤਬਾਦਲਿਆਂ ਦੇ ਚਲਾਏ ਦੌਰ ਵਿੱਚ ਅੱਜ 5 ਆਈਏਐੱਸ ਅਤੇ 5 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਹਨ।ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੀਟਿੰਗ ਸਮਾਪਤ ਹੋ ਗਈ ਹੈ।ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦਾ ਐਤਵਾਰ ਸ਼ਾਮ 4.30 ਵਜੇ ਸਹੁੰ ਚੁੱਕ ਸਮਾਗਮ ਹੋਵੇਗਾ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਨੇ ਬਾਅਦ ਦੁਪਹਿਰ 12.30 ਵਜੇ ਸ੍ਰੀ ਪੁਰੋਹਿਤ ਨਾਲ ਮੁਲਾਕਾਤ ਕੀਤੀ। ਸ੍ਰੀ ਚੰਨੀ ਨੂੰ ਬੀਤੇ ਦਿਨ ਪਾਰਟੀ ਹਾਈ ਕਮਾਂਡ ਨੇ ਨਵੇਂ ਮੰਤਰੀਆਂ ਅਤੇ ਉਨ੍ਹਾਂ ਦੇ ਵਿਭਾਗਾਂ ਦੀ ਸੂਚੀ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਆਖਰੀ ਵਿਚਾਰ-ਵਟਾਂਦਰੇ ਲਈ ਦਿੱਲੀ ਬੁਲਾਇਆ ਸੀ। ਸ੍ਰੀ ਚੰਨੀ ਤੋਂ ਇਲਾਵਾ ਦੋ ਉਪ ਮੁੱਖ ਮੰਤਰੀ ਹਲਫ਼ ਲੈ ਚੁੱਕੇ ਹਨ ਤੇ ਇਨ੍ਹਾਂ ਤੋਂ ਇਲਾਵਾ 15 ਹੋਰ ਮੰਤਰੀਆਂ ਨੇ ਐਤਵਾਰ ਨੂੰ ਸਹੁੰ ਚੁੱਕਣੀ ਹੈ।
ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ। ਉਨ੍ਹਾਂ ਨੂੰ ਪੰਜਾਬ ਮੰਤਰੀ ਮੰਡਲ ਵਿਚ ਸ਼ਾਮਿਲ ਕੀਤਾ ਗਿਆ ਹੈ। ਮਾਲਵੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚੋਂ ਇਕਲੌਤੇ ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ ਵਿਚ ਸਫ਼ਲ ਹੋਏ ਹਨ। ਸ੍ਰੀ ਮੁਕਤਸਰ ਸਾਹਿਬ ਵਾਸੀ ਅਮਰਿੰਦਰ ਸਿੰਘ ਰਾਜਾ ਵੜਿੰਗ ਤੇਜ਼ ਤਰਾਰ ਕਾਂਗਰਸੀ ਆਗੂ ਵਜੋਂ ਜਾਣੇ ਜਾਂਦੇ ਹਨ ਅਤੇ ਉਨ੍ਹਾਂ ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਟਿਕਟ ‘ਤੇ ਹਰਸਿਮਰਤ ਕੌਰ ਬਾਦਲ ਨੂੰ ਵੀ ਤਕੜੀ ਟੱਕਰ ਦਿੱਤੀ ਸੀ। ਸ: ਵੜਿੰਗ ਦੇ ਮੰਤਰੀ ਬਣਨ ‘ਤੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸੀ ਵਰਕਰਾਂ ‘ਚ ਖ਼ੁਸ਼ੀ ਦੀ ਲਹਿਰ ਹੈ।