ਪਟਿਆਲਾ ਮਾਮਲੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ

0
680

ਸਿੰਘ ਦੇ ਗੋ ਲੀ ਵੱਜਣ ਵਾਲੀ ਵੀਡੀਓ ਆਈ ਸਾਹਮਣੇ, ਦੇਖੋ ਕੀ ਹੋਇਆ ਸੀ

ਹੋਰ ਕਰੋ ਗਿਆਨ ਦਾ ਸਮਝੌਤਾ – ਕੇਜਰੀਵਾਲ ਆਵਦੀ ਫਿਰਕੂ ਸਿਆਸਤ ਦਿੱਲੀ ਤੋਂ ਪੰਜਾਬ ਲੈ ਆਇਆ ਹੈ । ਅੱਜ ਜੋ ਪਟਿਆਲੇ ਵਿੱਚ ਹੋ ਰਿਹਾ ਅਜਿਹਾ ਕੁੱਝ ਕਾਂਗਰਸ ਵੀ ਕਰਵਾਉਂਦੀ ਰਹੀ ਹੈ ਪੰਜਾਬੀ ਸੂਬਾ ਮੋਰਚਾ ਤੋਂ ਪਹਿਲਾਂ ‘ਤੇ ਬਾਅਦ ‘ਚ । ਪਿਛਲੇ ਕੁੱਝ ਸਾਲਾਂ ਵਿੱਚ ਕੇਜਰੀਵਾਲ ਦੀ ਸਰਕਾਰ ਖੁੱਲ ਕੇ ਦਿੱਲੀ ਵਿੱਚ ਹਿੰਦੂਤਵੀ ਫਿਰਕੂਆਂ ਦੇ ਨਾਲ ਖੜੀ ਹੈ ਅਤੇ ਮੁਸਲਮਾਨਾਂ ਨੂੰ ਉਕਸਾਇਆ ਜਾਂਦਾ ਹੈ ਤੇ ਫੇਰ ਉਨਾਂ ਨੂੰ ਜੇਲ ‘ਚ ਸੁੱਟਿਆ ਜਾਂਦਾ । ਉਹੀ ਮਾਡਲ ਪੰਜਾਬ ‘ਚ ਲਾਗੂ ਕੀਤਾ ਜਾ ਰਿਹਾ । ਭਗਵੰਤ ਮਾਨ ਨੇ ਇਸੇ ਮਾਡਲ ਲਈ ਕੇਜਰੀਵਾਲ ਨਾਲ ਲਿਖਤੀ ਸਮਝੌਤਾ ਕੀਤਾ ।
#ਮਹਿਕਮਾ_ਪੰਜਾਬੀ

ਪਟਿਆਲਾ ਸ਼ਹਿਰ ’ਚ ਅੱਜ ਹਿੰਦੂ ਤੇ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਦਰਮਿਆਨ ਟਕਰਾਅ ਕਾਰਨ ਗੰਭੀਰ ਬਣੇ ਹਾਲਾਤ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸ਼ਹਿਰ ਵਿੱਚ ਅੱਜ ਰਾਤ ਦਾ ਕਰਫਿਊ ਲਾ ਦਿੱਤਾ ਗਿਆ ਹੈ। ਜਾਰੀ ਹੁਕਮ ਅਨੁਸਾਰ ਸ਼ੁੱਕਰਵਾਰ ਸ਼ਾਮੀਂ ਸੱਤ ਵਜੇ ਤੋਂ ਲੈ ਕੇ ਸ਼ਨਿਚਰਵਾਰ ਸਵੇਰੇ ਛੇ ਵਜੇ ਤੱਕ ਕਰਫਿਊ ਜਾਰੀ ਰਹੇਗਾ।

ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਆਇਆ ਸਾਹਮਣੇ
ਪਟਿਆਲਾ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ ਪਟਿਆਲੇ ਵਿਖੇ ਵਾਪਰੀਆਂ ਘਟਨਾਵਾਂ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਪਟਿਆਲਾ ‘ਚ ਝੜਪ ਦੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਮੈਂ ਡੀ.ਜੀ.ਪੀ. ਨਾਲ ਗੱਲ ਕੀਤੀ ਹੈ ਇਲਾਕੇ ‘ਚ ਸ਼ਾਂਤੀ ਬਹਾਲ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਕਿਸੇ ਨੂੰ ਵੀ ਸੂਬੇ ‘ਚ ਗੜਬੜੀ ਨਹੀਂ ਕਰਨ ਦਿੱਤੀ ਜਾਵੇਗੀ। ਪੰਜਾਬ ਦੀ ਅਮਨ-ਸ਼ਾਂਤੀ ਤੇ ਭਾਈਚਾਰਾ ਸਭ ਤੋਂ ਉੱਪਰ ਹੈ।
ਪਟਿਆਲਾ ‘ਚ ਹੋਈ ਘਟਨਾ ‘ਤੇ DGP ਤੇ ਸਾਰੇ ਵੱਡੇ ਅਫ਼ਸਰਾਂ ਦੀ ਮੀਟਿੰਗ ਬੁਲਾਈ। ਮਾਮਲੇ ਦੀ ਤੁਰੰਤ ਜਾਂਚ ਦੇ ਹੁਕਮ ਦਿੱਤੇ ਤੇ ਅਫ਼ਸਰਾਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਇੱਕ ਵੀ ਦੋਸ਼ੀ ਨੂੰ ਬਖਸ਼ਿਆ ਨਾ ਜਾਵੇ।

ਪੰਜਾਬ ਵਿਰੋਧੀ ਤਾਕਤਾਂ ਨੂੰ ਕਿਸੇ ਵੀ ਕੀਮਤ ‘ਤੇ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦਿਆਂਗੇ – Bhagwant Mann

ਪਟਿਆਲਾ ਵਿੱਚ ਝੜਪ ਦੀ ਘਟਨਾ ਬਹੁਤ ਹੀ ਮੰਦਭਾਗੀ ਹੈ। ਮੈਂ DGP ਨਾਲ ਗੱਲ ਕੀਤੀ ਹੈ, ਇਲਾਕੇ ਵਿੱਚ ਸ਼ਾਂਤੀ ਬਹਾਲ ਹੋ ਗਈ ਹੈ। ਅਸੀਂ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਾਂ ਅਤੇ ਕਿਸੇ ਨੂੰ ਵੀ ਸੂਬੇ ਵਿੱਚ ਗੜਬੜ ਪੈਦਾ ਨਹੀਂ ਕਰਨ ਦੇਵਾਂਗੇ। ਪੰਜਾਬ ਦੀ ਸ਼ਾਂਤੀ ਅਤੇ ਸਦਭਾਵਨਾ ਸਭ ਤੋਂ ਮਹੱਤਵਪੂਰਨ ਹੈ। – Bhagwant Mann

ਪਟਿਆਲਾ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਕੀਤੀ ਸ਼ੁਰੂ
ਚੰਡੀਗੜ੍ਹ, 29 ਅਪ੍ਰੈਲ- ਪਟਿਆਲਾ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਮੀਟਿੰਗ ’ਚ ਡੀ.ਜੀ.ਪੀ. ਅਤੇ ਪੰਜਾਬ ਦੇ ਵੱਡੇ ਅਧਿਕਾਰੀ ਵੀ ਸ਼ਾਮਿਲ ਹਨ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਸਖ਼ਤ ਰਵੱਈਏ ’ਚ ਨਜ਼ਰ ਆਏ ਅਤੇ ਅਧਿਕਾਰੀਆਂ ਨੂੰ ਨਸੀਹਤ ਵੀ ਦਿੱਤੀ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਵਿਰੋਧੀ ਤਾਕਤਾਂ ਨੂੰ ਪੰਜਾਬ ਦੀ ਸ਼ਾਂਤੀ ਭੰਗ ਨਹੀਂ ਕਰਨ ਦੇਵਾਂਗੇ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਸ਼ਿਵ ਸੈਨਾ ਨੇ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢਿਆ ਬਾਹਰ
ਅੱਜ ਪਟਿਆਲਾ ਵਿਖੇ ਵਾਪਰੀ ਘਟਨਾ ਦਰਮਿਆਨ ਸ਼ਿਵ ਸੈਨਾ ਪੰਜਾਬ ਵਲੋਂ ਜਥੇਬੰਦੀ ਦੇ ਵਿਵਾਦਿਤ ਆਗੂ ਹਰੀਸ਼ ਸਿੰਗਲਾ ਪਟਿਆਲਾ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ ਹੈ। ਪਾਰਟੀ ਦੇ ਪੰਜਾਬ ਪ੍ਰਦੇਸ਼ ਪ੍ਰਧਾਨ ਯੋਗ ਰਾਜ ਸ਼ਰਮਾ ਵਲੋਂ ਇਹ ਕਾਰਵਾਈ ਊਧਵ ਠਾਕਰੇ ਰਾਸ਼ਟਰੀ ਪ੍ਰਧਾਨ ਸ਼ਿਵ ਸੈਨਾ ਦੇ ਹੁਕਮਾਂ ਅਨੁਸਾਰ ਕੀਤੀ ਗਈ ਦੱਸੀ ਹੈ।

ਪਟਿਆਲਾ ਵਿਚ ਵਾਪਰੀ ਘਟਨਾ ਦੀ ਆਮ ਆਦਮੀ ਪਾਰਟੀ ਵਲੋਂ ਕੀਤੀ ਗਈ ਨਿੰਦਾ
ਚੰਡੀਗੜ੍ਹ, 29 ਅਪ੍ਰੈਲ – ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਦੇ ਵਲੋਂ ਪਟਿਆਲਾ ਵਿਚ ਵਾਪਰੀ ਘਟਨਾ ‘ਤੇ ਬੋਲਦੇ ਹੋਏ ਇਸ ਘਟਨਾ ਦੀ ਨਿੰਦਾ ਕੀਤੀ ਗਈ | ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਪੁਲਿਸ ਵਲੋਂ ਬਹੁਤ ਹੀ ਵਧੀਆ ਢੰਗ ਦੇ ਨਾਲ ਸਥਿਤੀ ‘ਤੇ ਕਾਬੂ ਪਾਇਆ ਗਿਆ ਹੈ | ਇਸ ਮੌਕੇ ਉਨ੍ਹਾਂ ਨੇ ਵਿਰੋਧੀਆਂ ‘ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮਾਨ ਸਰਕਾਰ ਵਲੋਂ ਬਹੁਤ ਚੰਗੇ ਕੰਮ ਕੀਤੇ ਜਾ ਰਹੇ ਹਨ | ਉੱਥੇ ਹੀ ਹਰਪਾਲ ਸਿੰਘ ਚੀਮਾ ਵਲੋਂ ਵੀ ਇਸ ਘਟਨਾ ਦੀ ਨਿੰਦਾ ਕੀਤੀ ਗਈ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸ਼ਾਂਤੀ ਦੀ ਅਪੀਲ ਕਰਦੇ ਹਨ |

ਪਟਿਆਲਾ ਬਵਾਲ ‘ਤੇ ਅਸ਼ਵਨੀ ਸ਼ਰਮਾ ਨੇ ਪੰਜਾਬ ਸਰਕਾਰ ‘ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ, 29 ਅਪ੍ਰੈਲ-ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਵਲੋਂ ਪਟਿਆਲਾ ‘ਚ ਦੋ ਧਿਰਾਂ ਵਿਚਾਲੇ ਹੋਈ ਝੜਪ ਨੂੰ ਲੈ ਕੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਪ੍ਰੈੱਸ ਕਾਨਫ਼ਰੰਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ‘ਤੇ ਨਿਸ਼ਾਨੇ ਸਾਧੇ। ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚ ਸਾਰੇ ਭਾਈਚਾਰੇ ਆਪਸ ‘ਚ ਪਿਆਰ ਨਾਲ ਰਹਿੰਦੇ ਹਨ ਪਰ ਫ਼ਿਰ ਵੀ ਇਹ ਘਟਨਾ ਕਿਉਂ ਹੋਈ। ਕੌਣ ਇਸ ਲਈ ਜ਼ਿੰਮੇਵਾਰ ਹੈ। ਉਨ੍ਹਾਂ ਨੇ ਇਸ ਸੰਬੰਧੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਹੈ।ਇਸ ਦੌਰਾਨ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਲੈ ਕੇ ਮਾਨ ਸਰਕਾਰ ਫੇਲ ਸਾਬਤ ਹੋਈ ਹੈ।

Punjabi Tribune ਮੁਤਾਬਕ –
ਅੱਜ ਇਥੇ ਸਿੱਖ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਹੱਕ ਅਤੇ ਹਿੰਦੂ ਜਥੇਬੰਦੀਆਂ ਵੱਲੋਂ ਖ਼ਾਲਿਸਤਾਨ ਦੇ ਖ਼ਿਲਾਫ਼ ਮਾਰਚ ਕੱਢਣ ਦੇ ਐਲਾਨ ਕਾਰਨ ਦੋਵਾਂ ਧਿਰਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਇਕੱਤਰ ਹੋਣ ਕਾਰਨ ਟਕਰਾਅ ਵਾਲੇ ਹਾਲਾਤ ਬਣੇ ਹੋਏ ਹਨ। ਇਥੇ ਕਾਲੀ ਮਾਤਾ ਮੰਦਰ ਦੇ ਨੇੜੇ ਮਾਲ ਰੋਡ ’ਤੇ ਦੋਵਾਂ ਧਿਰਾਂ ਦਰਮਿਆਨ ਪਥਰਾਅ ਹੋਇਆ, ਕਾਰਨ ਪੁਲੀਸ ਨੂੰ ਹਵਾਈ ਫਾਇਰ ਕਰਨੇ ਪਏ। ਇਸ ਦੌਰਾਨ ਜਿੱਥੇ ਖ਼ਾਲਿਸਤਾਨ ਖ਼ਿਲਾਫ਼ ਸ਼ਿਵ ਸੈਨਾ ਬਾਲ ਠਾਕਰੇ ਵੱਲੋਂ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ ਉਥੇ ਹੀ ਖਾਲਸਾ ਦੇ ਹੱਕ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਦਮਦਮੀ ਟਕਸਾਲ ਜਥਾ ਰਾਜਪੁਰਾ ਦੇ ਆਗੂ ਬਲਜਿੰਦਰ ਸਿੰਘ ਪਰਵਾਨਾ ਸਮੇਤ ਕੁਝ ਹੋਰ ਜਥੇਬੰਦੀਆਂ ਨੇ ਐਲਾਨ ਕੀਤਾ ਸੀ, ਜਿਸ ਕਾਰਨ ਵੱਡੀ ਗਿਣਤੀ ਵਿੱਚ ਸਿੱਖ ਨੌਜਵਾਨ ਆਗੂ ਅਤੇ ਨਿਹੰਗ ਸਿੰਘ ਵੀ ਪੁੱਜੇ ਹੋਏ ਹਨ। ਸਿੱਖ ਜਥੇਬੰਦੀਆਂ ਤੇ ਗੁਰਦੁਆਰਾ ਦੂਖਨਿਵਾਰਨ ਸਾਹਿਬ ਵਿਖੇ ਇਕੱਠੀਆਂ ਹੋਈਆਂ। ਹਿੰਦੂ ਜਥੇਬੰਦੀਆਂ ਪਹਿਲਾਂ ਕਾਲੀ ਮਾਤਾ ਮੰਦਰ ਵਿਖੇ ਇਕੱਠੀਆਂ ਹੋਈਆਂ ਅਤੇ ਫਿਰ ਉਨ੍ਹਾਂ ਨੇ ਸ਼ਹਿਰ ਵਿੱਚ ਮਾਰਚ ਕਰਨ ਦੀ ਕੋਸ਼ਿਸ਼ ਕੀਤੀ। ਭਾਵੇਂ ਕਿ ਤਣਾਅ ਦੇ ਹਾਲਾਤ ਅਜੇ ਵੀ ਬਣੇ ਹੋਏ ਹਨ ਪਰ ਪੁਲੀਸ ਦਾ ਦਾਅਵਾ ਹੈ ਕਿ ਹਾਲਾਤ ਕਾਬੂ ਵਿੱਚ ਹਨ। ਸੂਤਰਾਂ ਤੋਂ ਪਤਾ ਲੱਗਾ ਕਿ ਲੀਲਾ ਭਵਨ ਚੌਕ ਵਿਖੇ ਕਿਰਪਾਨ ਵੱਜਣ ਕਾਰਨ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋਇਆ

ਇਸ ਦੌਰਾਨ ਡੀਸੀ ਪਟਿਆਲਾ ਸਾਕਸ਼ੀ ਸਾਹਨੀ ਨੇ ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਦਾ ਸੁਨੇਹਾ ਦਿੱਤਾ ਹੈ।
ਪਟਿਆਲਾ: ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਤੇ ਤੇਜ਼ਧਾਰ ਹਥਿਆਰ ਕਾਰਨ ਹਿੰਦੂ ਨੇਤਾ ਫੱਟੜ – ਅੱਜ ਇੱਥੇ ਕਾਲੀ ਮਾਤਾ ਮੰਦਰ ਦੇ ਬਾਹਰ ਸਿੱਖ ਜਥੇਬੰਦੀਆਂ ਤੇ ਹਿੰਦੂ ਸੰਗਠਨਾਂ ਦੇ ਕਾਰਕੁਨਾਂ ਦਰਮਿਆਨ ਹੋਈ ਝੜੱਪ ਦੌਰਾਨ ਗੋਲੀ ਲੱਗਣ ਕਾਰਨ ਸਿੱਖ ਨੌਜਵਾਨ ਆਗੂ ਜ਼ਖਮੀ ਹੋ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਵਾਸੀ ਪਿੰਡ ਪਿੰਡ ਅਜਨਾਲੀ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਜੋਂ ਹੋਈ। ਇਸ ਦੌਰਾਨ ਅਖਿਲ ਭਾਰਤੀ ਹਿੰਦੂ ਸੁਰੱਖਿਆ ਸਮਿਤੀ ਦੇ ਆਗੂ ਆਸ਼ੂਤੋਸ਼ ਗੌਤਮ ਤੇਜ਼ਧਾਰ ਹਥਿਆਰ ਲੱਗਣ ਕਾਰਨ ਜ਼ਖ਼ਮੀ ਹੋ ਗਏ।