ਭਗਵੰਤ ਮਾਨ ਦੇ ਗੁਜਰਾਤ ਦੌਰੇ ‘ਤੇ ਖਰਚ ਹੋਏ 45 ਲੱਖ ਰੁਪਏ, RTI ‘ਚ ਖੁਲਾਸਾ

0
517

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਗੁਜਰਾਤ ਦੌਰੇ ‘ਤੇ 45 ਲੱਖ ਰੁਪਏ ਦੇ ਕਰੀਬ ਖਰਚ ਕੀਤੇ ਗਏ ਹਨ।

ਇੱਕ ਆਰਟੀਆਈ ਵਿੱਚ ਇਹ ਖੁਲਾਸਾ ਹੋਇਆ ਹੈ। ਗੁਜਰਾਤ ਵਿੱਚ ਚਰਖਾ ਕੱਤਦੇ ਸੀਐਮ ਦੀਆਂ ਤਸਵੀਰਾਂ ਖੂਬ ਵਾਇਰਲ ਹੋਈਆਂ ਸਨ। ਇਸ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਉਨ੍ਹਾਂ ਨਾਲ ਗਏ ਸਨ। ਗੁਜਰਾਤ ਵਿਚ ਸਾਲ ਦੇ ਅਖੀਰ ਵਿਚ ਵਿਧਾਨ ਸਭਾ ਚੋਣਾਂ ਹਨ, ਜਿਸ ਨੂੰ ਮੁੱਖ ਰੱਖ ਕੇ ਆਮ ਆਦਮੀ ਪਾਰਟੀ ਨੇ ਇਥੇ ਰੋਡ ਸ਼ੋਅ ਵੀ ਕੱਢਿਆ ਸੀ।

ਇਸ ਤੋਂ ਇਲਾਵਾ ਭਗਵੰਤ ਮਾਨ ਸਾਬਰਮਤੀ ਆਸ਼ਰਮ ਵੀ ਗਏ ਸਨ। ਜਿਥੇ ਉਨ੍ਹਾਂ ਨੇ ਚਰਖਾ ਕੱਤਿਆ ਸੀ। ਇਸ ਤੋਂ ਬਾਅਦ ਦੋਵਾਂ ਮੁੱਖ ਮੰਤਰੀਆਂ ਨੇ ਹਿਮਾਚਲ ਪ੍ਰਦੇਸ਼ ਦਾ ਦੌਰਾ ਵੀ ਕੀਤਾ ਸੀ। ਇਥੇ ਵੀ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ।


ਉਸ ਤੋਂ ਬਾਅਦ ਵਿਰੋਧੀ ਧਿਰਾਂ ਲਗਾਤਾਰ ਦੋਸ਼ ਲਾ ਰਹੀਆਂ ਹਨ ਕਿ ਪੰਜਾਬ ਦੇ ਲੋਕਾਂ ਦਾ ਪੈਸਾ ਹੋਰਾਂ ਸੂਬਿਆਂ ਵਿਚ ਚੋਣਾਂ ਮੁਹਿੰਮਾਂ ਉਤੇ ਖਰਚ ਕੀਤਾ ਜਾ ਰਿਹਾ ਹੈ।

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ‘ਚ ਹੂੰਝਾਫੇਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਦੀਆਂ ਨਜ਼ਰਾਂ ਹੁਣ ਗੁਜਰਾਤ ‘ਤੇ ਟਿਕੀਆਂ ਹੋਈਆਂ ਹਨ। ਇਸ ਦੇ ਮੱਦੇਨਜ਼ਰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਗੁਜਰਾਤ ਪੁੱਜੇ।ਭਗਵੰਤ ਮਾਨ ਕੇਜਰੀਵਾਲ ਸਮੇਤ ਸਾਬਰਮਤੀ ਆਸ਼ਰਮ ਵੀ ਗਏ, ਜਿੱਥੇ ਉਨ੍ਹਾਂ ਨੇ ਚਰਖਾ ਚਲਾਇਆ। ਇਸ ਦੌਰੇ ਦੌਰਾਨ ਇੰਡੋ-ਕੈਨੇਡਾ ਚੈਂਬਰ ਆਫ ਕਾਮਰਸ ਦੇ ਮੈਂਬਰਾਂ ਵੱਲੋਂ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਉਕਤ ਮੈਂਬਰਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ‘ਚ ਸ਼ਾਨਦਾਰ ਜਿੱਤ ਲਈ ਵਧਾਈ ਵੀ ਦਿੱਤੀ ਅਤੇ ਕਈ ਹੋਰ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।