Prophet Mohammed ‘ਤੇ Nupur Sharma ਦੇ ਬਿਆਨ ਮਗਰੋਂ ਖਾੜੀ ਮੁਲਕਾਂ ਵਿੱਚ ਰੋਸ ਵਧਿਆ

0
801

India’s ruling Bharatiya Janata Party (BJP) said on Sunday it had suspended its spokeswoman Nupur Sharma in response to comments she made during a TV debate about the Prophet Mohammed.The BJP said in a statement on its website that the party respected all religions. “The BJP strongly denounces insult of any religious personalities of any religion.”Sharma said on Twitter she had said some things in response to comments made about a Hindu god but it was never her intention to hurt anyone’s religious feelings

ਭਾਰਤੀ ਜਨਤਾ ਪਾਰਟੀ ਦੀ ਆਗੂ ਨੁਪੁਰ ਸ਼ਰਮਾ ਤੇ ਨਵੀਨ ਜਿੰਦਲ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਖਾੜੀ ਮੁਲਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਤਰ, ਕੁਵੈਤ ਅਤੇ ਇਰਾਨ ਨੇ ਐਤਵਾਰ ਨੂੰ ਭਾਰਤੀ ਰਾਜਦੂਤਾਂ ਨੂੰ ਤਲਬ ਕਰਕੇ ਭਾਰਤ ਸਰਕਾਰ ਨੂੰ ਜਨਤਕ ਤੌਰ ਉੱਤੇ ਮਾਫ਼ੀ ਮੰਗਣ ਲਈ ਕਿਹਾ। ਇਸ ਦੇ ਨਾਲ ਹੀ ਇਨ੍ਹਾਂ ਦੇਸ਼ਾਂ ਦੇ ਸੋਸ਼ਲ ਮੀਡੀਆ ਉੱਪਰ ਭਾਰਤੀ ਵਸਤੂਆਂ ਦੇ ਬਾਈਕਾਟ ਦੀ ਮੰਗ ਵੀ ਕੀਤੀ ਗਈ ਹੈ। ਕੁਝ ਦਿਨ ਪਹਿਲਾਂ ਇੱਕ ਟੀਵੀ ਸ਼ੋਅ ਦੌਰਾਨ ਭਾਜਪਾ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਤ ਬਿਆਨ ਦਿੱਤਾ ਗਿਆ ਸੀ। ਇਸ ਬਿਆਨ ਤੋਂ ਬਾਅਦ ਮੱਧ ਪੂਰਬ ਦੇ ਦੇਸ਼ ਕਤਰ, ਓਮਾਨ,ਸਾਊਦੀ ਅਰਬ ਅਤੇ ਮਿਸਰ ਵਿੱਚ ਵੀ ਟਵਿੱਟਰ ਰਾਹੀਂ ਵਿਰੋਧ ਜਤਾਇਆ ਗਿਆ। ਭਾਰਤ ਤੋਂ ਆਉਣ ਵਾਲੀਆਂ ਵਸਤੂਆਂ ਦੇ ਬਾਈਕਾਟ ਦੀ ਗੱਲ ਵੀ ਸੋਸ਼ਲ ਮੀਡੀਆ ਉੱਪਰ ਕੀਤੀ ਗਈ। ਸਾਊਦੀ ਅਰਬ ਦੇ ਵਿਦੇਸ਼ ਮੰਤਰਾਲੇ ਵੱਲੋਂ ਸਖ਼ਤ ਸ਼ਬਦਾਂ ਵਿੱਚ ਨੂਪੁਰ ਸ਼ਰਮਾ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ। ਮੰਤਰਾਲੇ ਵੱਲੋਂ ਇਸ ਸੰਬੰਧੀ ਇਕ ਅਧਿਕਾਰਿਕ ਬਿਆਨ ਵੀ ਜਾਰੀ ਕੀਤਾ ਗਿਆ ਹੈ।
ਐਡਿਟ- ਸਦਫ਼ ਖ਼ਾਨ

ਭਾਰਤੀ ਜਨਤਾ ਪਾਰਟੀ ਦੇ ਦੋ ਆਗੂਆਂ ਵੱਲੋਂ ਪੈਗੰਬਰ ਮੁਹੰਮਦ ਬਾਰੇ ਕੀਤੀ ਵਿਵਾਦਤ ਟਿੱਪਣੀ ਦਾ ਇਸਲਾਮਿਕ ਦੇਸ਼ਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।ਕਤਰ, ਕੁਵੈਤ ਅਤੇ ਇਰਾਨ ਨੇ ਐਤਵਾਰ ਨੂੰ ਭਾਰਤੀ ਰਾਜਦੂਤਾਂ ਨੂੰ ਤਲਬ ਕਰਕੇ ਭਾਰਤ ਸਰਕਾਰ ਨੂੰ ਜਨਤਕ ਤੌਰ ਉੱਤੇ ਮਾਫ਼ੀ ਮੰਗਣ ਲਈ ਕਿਹਾ।ਇਸ ਦੇ ਨਾਲ ਹੀ ਇਨ੍ਹਾਂ ਦੇਸ਼ਾਂ ਦੇ ਸੋਸ਼ਲ ਮੀਡੀਆ ਉੱਪਰ ਭਾਰਤੀ ਵਸਤੂਆਂ ਦੇ ਬਾਈਕਾਟ ਦੀ ਮੰਗ ਵੀ ਕੀਤੀ ਗਈ ਹੈ।ਕੁਝ ਦਿਨ ਪਹਿਲਾਂ ਇੱਕ ਟੀਵੀ ਸ਼ੋਅ ਦੌਰਾਨ ਭਾਜਪਾ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਤ ਬਿਆਨ ਦਿੱਤਾ ਗਿਆ ਸੀ।ਇਸ ਦੇ ਨਾਲ ਹੀ ਦਿੱਲੀ ਭਾਜਪਾ ਦੇ ਆਗੂ ਨਵੀਨ ਜਿੰਦਲ ਵੱਲੋਂ ਵਿਵਾਦਿਤ ਟਵੀਟ ਕੀਤਾ ਗਿਆ ਸੀ, ਜਿਸਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।

ਕਤਰ ਨੇ ਭਾਰਤੀ ਰਾਜਦੂਤ ਦੀਪਕ ਮਿੱਤਲ ਨੂੰ ਆਖਿਆ ਕਿ ‘ਅਜਿਹੀਆਂ ਇਸਲਾਮ ਵਿਰੋਧੀ ਟਿੱਪਣੀਆਂ ਦਾ ਹੋਣਾ ਅਤੇ ਉਸ ਸਬੰਧੀ ਕੋਈ ਸਖ਼ਤ ਕਾਰਵਾਈ ਨਾ ਕਰਨਾ ਦੇਸ਼ ਵਿੱਚ ਮਨੁੱਖੀ ਅਧਿਕਾਰਾਂ ਨੂੰ ਖ਼ਤਰਾ ਹੈ।’ ਇਸ ਦੇ ਨਾਲ ਹੀ ਕਤਰ ਨੇ ਆਖਿਆ ਕਿ ਇਹ ਹਿੰਸਾ ਅਤੇ ਨਫ਼ਰਤ ਨੂੰ ਵਧਾ ਸਕਦਾ ਹੈ।ਕੁਵੈਤ ਨੇ ਵੀ ਭਾਰਤ ਤੋਂ ਇਨ੍ਹਾਂ ਟਿੱਪਣੀਆਂ ਲਈ ਮੁਆਫ਼ੀ ਦੀ ਮੰਗ ਕੀਤੀ ਹੈ। ਕੁਵੈਤ ਵੱਲੋਂ ਆਖਿਆ ਗਿਆ ਕਿ ਅਜਿਹੇ ਬਿਆਨ ਨਫ਼ਰਤ ਨੂੰ ਵਧਾਉਂਦੇ ਹਨ।ਇਰਾਨ ਦੇ ਚੈਨਲ ਈਰਾਨ ਇੰਟਰਨੈਸ਼ਨਲ ਇੰਗਲਿਸ਼ ਵੱਲੋਂ ਸਾਂਝੀ ਕੀਤੀ ਜਾਣਕਾਰੀ ਮੁਤਾਬਕ ਈਰਾਨ ਦੇ ਵਿਦੇਸ਼ ਮੰਤਰਾਲੇ ਨੇ ਭਾਰਤ ਦੇ ਰਾਜਦੂਤ ਨੂੰ ਤਲਬ ਕੀਤਾ ਹੈ। ਤਹਿਰਾਨ ਵਿਖੇ ਭਾਰਤੀ ਰਾਜਦੂਤ ਨੂੰ ਆਖਿਆ ਗਿਆ ਕਿ ਇਹ ਟਿੱਪਣੀਆਂ ਹਜ਼ਰਤ ਮੁਹੰਮਦ ਦੀ ਬੇਇੱਜ਼ਤੀ ਹਨ।ਭਾਰਤ ਵੱਲੋਂ ਆਖਿਆ ਗਿਆ ਹੈ ਕਿ ਇਹ ਵਿਚਾਰ ਭਾਰਤ ਸਰਕਾਰ ਦੇ ਨਹੀਂ ਹਨ ਬਲਕਿ ਕੁਝ ਸ਼ਰਾਰਤੀ ਤੱਤਾਂ ਦੇ ਹਨ। ਭਾਰਤ ਵੱਲੋਂ ਇਹ ਵੀ ਆਖਿਆ ਗਿਆ ਕਿ ਸੱਤਾਧਾਰੀ ਪਾਰਟੀ ਭਾਜਪਾ ਵੱਲੋਂ ਇਨ੍ਹਾਂ ਲੋਕਾਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ।ਕਤਰ ਵੱਲੋਂ ਇਹ ਬਿਆਨ ਉਸ ਸਮੇਂ ਆਏ ਹਨ ਜਦੋਂ ਭਾਰਤ ਦੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਕਤਰ ਵਿੱਚ ਹਨ ਅਤੇ ਉਨ੍ਹਾਂ ਨੇ ਪ੍ਰਧਾਨ ਮੰਤਰੀ ਸ਼ੇਖ ਖ਼ਾਲਿਦ ਬਿਨ ਖ਼ਲੀਫ਼ਾ ਬਿਨ ਅਬਦੁਲ ਅਜ਼ੀਜ਼ ਨਾਲ ਬੈਠਕ ਕੀਤੀ ਹੈ।ਪਿਛਲੇ ਹਫ਼ਤੇ ਇੱਕ ਟੀਵੀ ਚੈਨਲ ਵਿਚ ਬਹਿਸ ਦੌਰਾਨ ਭਾਰਤੀ ਜਨਤਾ ਪਾਰਟੀ ਦੀ ਤਤਕਾਲੀ ਤਰਜਮਾਨ ਤੇ ਆਗੂ ਨੂਪੁਰ ਸ਼ਰਮਾ ਵੱਲੋਂ ਵਿਵਾਦਿਤ ਟਿੱਪਣੀ ਕੀਤੀ ਗਈ ਸੀ। ਦਿੱਲੀ ਭਾਜਪਾ ਦੇ ਆਗੂ ਨਵੀਨ ਜਿੰਦਲ ਵੱਲੋਂ ਵੀ ਇੱਕ ਟਵੀਟ ਕੀਤਾ ਗਿਆ ਸੀ ਜਿਸ ਨੂੰ ਬਾਅਦ ਵਿੱਚ ਡਿਲੀਟ ਕਰ ਦਿੱਤਾ ਗਿਆ।

ਨਵੀਨ ਜਿੰਦਲ ਪਾਰਟੀ ਵਿੱਚੋਂ ਕੱਢਿਆ ਗਿਆ ਅਤੇ ਨੂਪੁਰ ਸ਼ਰਮਾ ਨੂੰ ਸਸਪੈਂਡ ਕੀਤਾ ਗਿਆ ਹੈ। ਭਾਰਤੀ ਜਨਤਾ ਪਾਰਟੀ ਦੀ ਕਾਰਵਾਈ ਤੋਂ ਬਾਅਦ ਦੋਵਾਂ ਆਗੂਆਂ ਨੇ ਆਪਣੇ ਬਿਆਨ ਵਾਪਸ ਲੈ ਲਏ ਹਨ।
ਇਨ੍ਹਾਂ ਟਿੱਪਣੀਆਂ ਤੋਂ ਬਾਅਦ ਉੱਤਰ ਪ੍ਰਦੇਸ਼ ਵਿੱਚ ਵੀ ਵਿਰੋਧ ਦੇਖਣ ਨੂੰ ਮਿਲਿਆ।ਸ਼ੁੱਕਰਵਾਰ ਨੂੰ ਨਮਾਜ਼ ਤੋਂ ਬਾਅਦ ਕਾਨਪੁਰ ਵਿਖੇ ਹੋਈ ਹਿੰਸਾ ਵਿੱਚ ਚਾਲੀ ਲੋਕ ਜ਼ਖਮੀ ਹੋਏ ਹਨ।ਭਾਰਤੀ ਜਨਤਾ ਪਾਰਟੀ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਬਿਆਨ ਵਿੱਚ ਆਖਿਆ ਗਿਆ ਹੈ ਕਿ ਪਾਰਟੀ ਸਾਰੇ ਧਰਮਾਂ ਦਾ ਸਨਮਾਨ ਕਰਦੀ ਹੈ ਅਤੇ ਅਜਿਹੀ ਸੋਚ ਦਾ ਸਮਰਥਨ ਨਹੀਂ ਕਰਦੀ ਜੋ ਕਿਸੇ ਧਰਮ ਦੇ ਖ਼ਿਲਾਫ਼ ਹੋਵੇ।


ਕਾਂਗਰਸ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਬਿਆਨ ਦੀ ਨਿਖੇਧੀ ਕੀਤੀ ਗਈ ਹੈ ਅਤੇ ਆਖਿਆ ਗਿਆ ਹੈ ਕਿ ਇਹ ਕੇਵਲ ਭਾਜਪਾ ਆਗੂਆਂ ਦੇ ਬਿਆਨ ਤੋਂ ਹੋਣ ਵਾਲੇ ਨੁਕਸਾਨ ਤੋਂ ਬਚਣ ਲਈ ਦਿੱਤੇ ਗਏ ਹਨ।ਅਰਬ ਦੇਸ਼ਾਂ ਵਿੱਚ ਨੂਪੁਰ ਸ਼ਰਮਾ ਅਤੇ ਨਵੀਨ ਕੁਮਾਰ ਜਿੰਦਲ ਖ਼ਿਲਾਫ਼ ਅਭਿਆਨ ਦੀ ਸ਼ੁਰੁਆਤ ਓਮਾਨ ਦੇ ਮੁਫਤੀ ਸ਼ੇਖ ਅਹਿਮਦ ਬਿਨ ਹਮਾਦ ਅਲ ਖਾਲਿਦੀ ਦੀ ਕੀਤੀ ਸੀ।ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ ਸੀ ਕਿ ਭਾਰਤ ਦੀ ਸੱਤਾਧਾਰੀ ਪਾਰਟੀ ਦੀ ਆਗੂ ਵੱਲੋਂ ਇਸਲਾਮ ਦੇ ਦੂਤ ਖਿਲਾਫ ਅ ਸ਼ ਲੀ ਲ ਟਿੱਪਣੀ ਕੀਤੀ ਗਈ ਹੈ। ਉਨ੍ਹਾਂ ਨੇ ਸਾਰੇ ਇਸਲਾਮਿਕ ਦੇਸ਼ਾਂ ਨੂੰ ਇਸ ਦੇ ਵਿਰੁੱਧ ਇਕੱਠਾ ਹੋਣ ਦੀ ਕੀਤੀ ਸੀ।