ਸਿੱਧੂ ਮੂਸੇਵਾਲਾ ਕਤਲ ਕੇਸ : ਦੋ ਵੱਡੀਆਂ ਗ੍ਰਿਫਤਾਰੀਆਂ, ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਤੇ ਉਸਦਾ ਸਾਥੀ ਕਾਬੂ

0
722

ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ। ਪੁਣੇ ਪੁਲਿਸ ਨੇ ਗੁਜਰਾਤ ਤੋਂ ਸ਼ਾਰਪ ਸ਼ੂਟਰ ਸੰਤੋਸ਼ ਜਾਧਵ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਸੰਤੋਸ਼ ਜਾਧਵ ਦਾ ਸਾਥੀ ਨਵਨਾਥ ਸੂਰਿਆਵੰਸ਼ੀ ਵੀ ਫੜਿਆ ਗਿਆ। ਸੰਤੋਸ਼ ਜਾਧਵ ਮਹਾਰਾਸ਼ਟਰ ਦਾ ਸ਼ਾਰਪ ਸ਼ੂਟਰ ਹੈ। ਸੰਤੋਸ਼ ਨੂੰ 20 ਜੂਨ ਤੱਕ ਪੁਲਿਸ ਹਿਰਾਸਤ ‘ਚ ਭੇਜਿਆ ਗਿਆ। ਸੌਰਵ ਮਹਾਕਾਲ ਦੀ ਨਿਸ਼ਾਨਦੇਹੀ ‘ਤੇ ਗ੍ਰਿਫ਼ਤਾਰੀ ਹੋਈ।

ਮੁੰਬਈ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਪੁਣੇ ਪੁਲਿਸ ਨੇ ਲੋੜੀਂਦੇ ਸ਼ੂਟਰ ਸੰਤੋਸ਼ ਜਾਧਵ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕਰ ਲਿਆ ਹੈ। ਇਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਣੇ ਦਿਹਾਤੀ ਪੁਲਿਸ ਨੇ ਮੂਸੇਵਾਲਾ ਕਤਲ ਕਾਂਡ ਦੇ ਸ਼ੱਕੀ ਜਾਧਵ ਦੇ ਇੱਕ ਸਹਾਇਕ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਸੰਤੋਸ਼ ਜਾਧਵ ਨੂੰ ਐਤਵਾਰ ਦੇਰ ਰਾਤ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ। ਉਸ ਨੂੰ 20 ਜੂਨ ਤੱਕ ਰਿਮਾਂਡ ‘ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜਾਧਵ ਪੁਣੇ ਨੇੜੇ ਖੇੜ ਤਹਿਸੀਲ ਦਾ ਵਸਨੀਕ ਹੈ।

ਪੁਣੇ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਲਾਰੇਂਸ ਬਿਸ਼ਨੋਈ ਗੈਂਗ ਦੇ ਮੈਂਬਰ ਜਾਧਵ ਨੂੰ 2021 ਵਿੱਚ ਜ਼ਿਲ੍ਹੇ ਦੇ ਮੰਚਰ ਪੁਲਿਸ ਸਟੇਸ਼ਨ ਵਿੱਚ ਦਰਜ ਕੀਤੇ ਗਏ, ਇੱਕ ਕਤਲ ਕੇਸ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਉਹ ਇੱਕ ਸਾਲ ਤੋਂ ਭਗੌੜਾ ਸੀ। ਉਸ ਨੂੰ ਲੱਭਣ ਲਈ ਪਿਛਲੇ ਹਫ਼ਤੇ ਕਈ ਟੀਮਾਂ ਗੁਜਰਾਤ ਅਤੇ ਰਾਜਸਥਾਨ ਭੇਜੀਆਂ ਗਈਆਂ ਸਨ। ਸੰਤੋਸ਼ ਉਨ੍ਹਾਂ 8 ਸ਼ੂਟਰਾਂ ‘ਚ ਸ਼ਾਮਲ ਹੈ, ਜਿਨ੍ਹਾਂ ‘ਤੇ ਪੁਲਿਸ ਨੂੰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਇਨ੍ਹਾਂ ਵਿੱਚੋਂ 3 ਪੰਜਾਬ, 2 ਹਰਿਆਣਾ, 2 ਮਹਾਰਾਸ਼ਟਰ ਅਤੇ 1 ਰਾਜਸਥਾਨ ਦੇ ਵਸਨੀਕ ਹਨ।ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੰਤੋਸ਼ ਜਾਧਵ ਦਾ ਨਾਂ ਸਾਹਮਣੇ ਆਇਆ ਹੈ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੂਸੇਵਾਲਾ ਕਤਲ ਕੇਸ ਵਿੱਚ ਸੰਤੋਸ਼ ਜਾਧਵ ਅਤੇ ਨਾਗਨਾਥ ਸੂਰਿਆਵੰਸ਼ੀ ਦੇ ਨਾਂ ਸਾਹਮਣੇ ਆਏ ਹਨ। ਇਸ ਦੀ ਤਲਾਸ਼ ਤੇਜ਼ ਕਰਦੇ ਹੋਏ ਪੁਣੇ ਦਿਹਾਤੀ ਪੁਲਿਸ ਨੇ ਕੁਝ ਦਿਨ ਪਹਿਲਾਂ ਸੰਤੋਸ਼ ਜਾਧਵ ਨੂੰ ਪਨਾਹ ਦੇਣ ਦੇ ਮੁਲਜ਼ਮ ਸਿਧੇਸ਼ ਕਾਂਬਲੇ ਉਰਫ ਮਹਾਕਾਲ ਨੂੰ ਗ੍ਰਿਫਤਾਰ ਕੀਤਾ ਸੀ। ਮਹਾਕਾਲ ਵੀ ਲਾਰੈਂਸ ਬਿਸ਼ਨੋਈ ਗੈਂਗ ਦਾ ਮੈਂਬਰ ਹੈ ਅਤੇ ਉਸ ਵਿਰੁੱਧ ਮੰਚਰ ਥਾਣੇ ਵਿੱਚ ਮਕੋਕਾ ਤਹਿਤ ਕੇਸ ਦਰਜ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸਿਧੇਸ਼ ਕਾਂਬਲੇ ਨੂੰ ਗ੍ਰਿਫ਼ਤਾਰ ਕੀਤਾ ਸੀ।

ਦਿੱਲੀ ਪੁਲਿਸ ਅਤੇ ਪੰਜਾਬ ਪੁਲਿਸ ਦੇ ਸਪੈਸ਼ਲ ਸੈੱਲ ਨੇ ਮੂਸੇਵਾਲਾ ਕਤਲ ਕਾਂਡ ਦੇ ਸਬੰਧ ਵਿੱਚ ਮਹਾਕਾਲ ਤੋਂ ਪੁੱਛਗਿੱਛ ਵੀ ਕੀਤੀ ਸੀ। ਮੁੰਬਈ ਪੁਲਿਸ ਨੇ ਸਕ੍ਰਿਪਟ ਰਾਈਟਰ ਸਲੀਮ ਖਾਨ ਅਤੇ ਉਨ੍ਹਾਂ ਦੇ ਅਭਿਨੇਤਾ-ਬੇਟੇ ਸਲਮਾਨ ਖਾਨ ਨੂੰ ਧਮਕੀ ਭਰੇ ਪੱਤਰ ਦੇ ਸਬੰਧ ਵਿੱਚ ਸਿਧੇਸ਼ ਕਾਂਬਲੇ ਤੋਂ ਵੀ ਪੁੱਛਗਿੱਛ ਕੀਤੀ ਹੈ। ਸਿੱਧੂ ਮੂਸੇਵਾਲਾ ਕਤਲ ਕਾਂਡ ਬਾਰੇ ਪੁਲਿਸ ਪੁੱਛਗਿੱਛ ਦੌਰਾਨ ਸਿਧੇਸ਼ ਨੇ ਦਾਅਵਾ ਕੀਤਾ ਕਿ ਉਸ ਨੂੰ ਇੱਕ ਹਫ਼ਤਾ ਪਹਿਲਾਂ ਪਤਾ ਲੱਗਾ ਸੀ ਕਿ ਪੰਜਾਬੀ ਸਿੰਘ ਦਾ ਕਤਲ ਹੋਣ ਵਾਲਾ ਹੈ।

ਕੈਨੇਡਾ ਤੋਂ ਲਾਰੈਂਸ ਬਿਸ਼ਨੋਈ ਗੈਂਗ ਨੂੰ ਚਲਾ ਰਹੇ ਵਿਕਰਮ ਬਰਾੜ ਨੇ ਮੂਸੇਵਾਲਾ ਬਾਰੇ ਮਹਾਕਾਲ ਨਾਲ ਕਈ ਵਾਰ ਗੱਲਬਾਤ ਕੀਤੀ ਸੀ। ਪੁਲਿਸ ਅਨੁਸਾਰ ਮਹਾਕਾਲ ਮੂਸੇਵਾਲਾ ਦੇ ਕਤਲ ਦੀ ਤਰੀਕ ਭਾਵ 29 ਮਈ ਤੋਂ ਇੱਕ ਹਫ਼ਤਾ ਪਹਿਲਾਂ ਵਿਕਰਮ ਬਰਾੜ ਦੇ ਸੰਪਰਕ ਵਿੱਚ ਸੀ। ਹਾਲਾਂਕਿ, ਮਹਾਰਾਸ਼ਟਰ ਪੁਲਿਸ ਦੇ ਇੱਕ ਅਧਿਕਾਰੀ ਨੇ ਕਤਲ ਵਿੱਚ ਸਿਧੇਸ਼ ਦੀ ਸ਼ਮੂਲੀਅਤ ਤੋਂ ਇਨਕਾਰ ਕੀਤਾ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸੰਦੀਪ ਉਰਫ਼ ਕੇਕੜਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਦੋਸ਼ ਹੈ ਕਿ ਉਸ ਨੇ ਮੂਸੇਵਾਲਾ ਦੀ ਰੇਕੀ ਕੀਤੀ ਸੀ ਅਤੇ ਕੈਨੇਡਾ ਬੈਠੇ ਗੋਲਡੀ ਬਰਾੜ ਨੂੰ ਪੂਰੀ ਜਾਣਕਾਰੀ ਮੁਹੱਈਆ ਕਰਵਾਈ ਸੀ। ਪੰਜਾਬ ਪੁਲਿਸ ਦੀ ਪੁੱਛਗਿੱਛ ‘ਚ ਕੇਕੜੇ ਨੇ ਦੱਸਿਆ ਸੀ ਕਿ ਮੂਸੇਵਾਲਾ ਦੀ ਰੇਕੀ ਦਾ ਸੌਦਾ 15 ਹਜ਼ਾਰ ਰੁਪਏ ‘ਚ ਹੋਇਆ ਸੀ ਅਤੇ ਕਈ ਵਾਰ ਰੇਕੀ ਕਰ ਚੁੱਕਾ ਸੀ। ਜਾਂਚ ‘ਚ ਇਹ ਵੀ ਸਾਹਮਣੇ ਆਇਆ ਹੈ ਕਿ ਕੇਕੜੇ ਦੀ ਗੋਲਡੀ ਬਰਾੜ ਨਾਲ 13 ਵਾਰ ਫੋਨ ‘ਤੇ ਗੱਲਬਾਤ ਹੋਈ ਸੀ। 29 ਤਰੀਕ ਨੂੰ, ਜਿਸ ਦਿਨ ਸਿੱਧੂ ਮੂਸੇਵਾਲਾ ਨੂੰ ਮਾਰਿਆ ਗਿਆ ਸੀ, ਕੇਕੜਾ ਉਹ ਵਿਅਕਤੀ ਸੀ ਜਿਸ ਨੇ ਗੋਲਡੀ ਬਰਾੜ ਨੂੰ ਦੱਸਿਆ ਸੀ ਕਿ ਮੂਸੇਵਾਲਾ ਬਿਨਾਂ ਬੁਲੇਟਪਰੂਫ ਗੱਡੀ ਅਤੇ ਸੁਰੱਖਿਆ ਦੇ ਆਪਣੇ ਘਰੋਂ ਬਾਹਰ ਨਿਕਲਿਆ ਹੈ।

ਮੂਸੇਵਾਲਾ ਕਤਲ ਨਾਲ ਜੁੜੀ ਵੱਡੀ ਖ਼ਬਰ,ਪੁਲਿਸ ਦੇ ਅੜਿੱਕੇ ਚੜ੍ਹਿਆ ਖ਼ਤਰਨਾਕ ਸ਼ਾਰਪ ਸ਼ੂਟਰ,ਪਹਿਲਾਂ ਫੜ੍ਹੇ ਗਏ ਸ਼ੂਟਰ ਮਹਾਕਾਲ ਦੀ ਪੁੱਛਗਿੱਛ ਦੌਰਾਨ ਹੋਏ ਵੱਡੇ ਖੁਲਾਸੇ!
#SidhuMoosewala #Mansa #Police #Arrest #Gujrat