ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ

0
923

ਐਨਆਈਏ ਨੇ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਖਿਲਾਫ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਜਲੰਧਰ ‘ਚ ਹਿੰਦੂ ਪੁਜਾਰੀ ਦੀ ਹੱਤਿਆ ਕਰਨ ਵਾਲੇ ਅੱਤਵਾਦੀ ਹਰਦੀਪ ਸਿੰਘ ਨਿੱਝਰ ‘ਤੇ NIA ਨੇ ਇਨਾਮ ਦਾ ਐਲਾਨ ਕੀਤਾ ਹੈ। ਹਰਦੀਪ ਸਿੰਘ ਨਿੱਝਰ ਖਾਲਿਸਤਾਨ ਟਾਈਗਰ ਫੋਰਸ (ਕੇਟੀਐਫ) ਦੁਆਰਾ ਰਚੀ ਗਈ ਸਾਜ਼ਿਸ਼ ਵਿੱਚ ਲੋੜੀਂਦਾ ਹੈ। ਅਜਿਹੇ ‘ਚ NIA ਨੇ ਹਰਦੀਪ ਸਿੰਘ ਨਿੱਝਰ ‘ਤੇ 10 ਲੱਖ ਰੁਪਏ ਦਾ ਨਕਦ ਇਨਾਮ ਐਲਾਨਿਆ ਹੈ।

OLD PRESS RELEASE ਆਪਣੇ ਅਧਿਕਾਰਤ ਟਵਿੱਟਰ ਹੈਂਡਲ ਉੱਤੇ ਪੰਜਾਬ ਪੁਲਿਸ ਨੇ ਟਵੀਟ ਰਾਹੀਂ ਅਤੇ ਬਆਦ ਵਿਚ ਪ੍ਰੈਸ ਨੋਟ ਜਾਰੀ ਕਰਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਪੁਲਿਸ ਦਾ ਦਾਅਵਾ ਹੈ ਕਿ ਡੇਰਾ ਪ੍ਰੇਮੀ ਦੀ ਹੱਤਿਆ ਵਿੱਚ ਸ਼ਾਮਲ ਖਾਲਿਸਤਾਨ ਟਾਈਗਰ ਫੋਰਸ ਦੇ 2 ਕਾਰਕੁਨਾਂ ਨੇ ਇਹ ਕਾਰਵਾਈ ਬੇਅਦਬੀ ਦੇ ਮਾਮਲਿਆਂ ਦੇ ਬਦਲੇ ਵਜੋਂ ਕੀਤੀ ਸੀ ਅਤੇ ਹੁਣ ਪੁਲਿਸ ਨੇ ਇਨ੍ਹਾਂ ਨੂੰ ਸਫਲਤਾਪੂਰਵਕ ਕਾਬੂ ਕੀਤਾ ਹੈ।ਪੁਲਿਸ ਨੇ ਬਕਾਇਦਾ ਪ੍ਰੈਸ ਨੋਟ ਜਾਰੀ ਕਰਕੇ ਇਹ ਵੀ ਦਾਅਵਾ ਕੀਤਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੇ ਤਾਰ ਖਾਲਿਸਤਾਨ ਟਾਈਗਰ ਫੋਰਸ ਦੇ ਨਿਰਦੇਸ਼ਾਂ ‘ਤੇ ਫਿਲੌਰ ਵਿਚ ਪਾਦਰੀ ‘ਤੇ ਫਾਇਰਿੰਗ ਵਾਲੇ ਕੇਸ ਨਾਲ ਵੀ ਜੁੜੇ ਹੋਏ ਸਨ। ਪੁਲਿਸ ਮੁਤਾਬਕ ਉਸ ਨੂੰ 1 ਭਗੌੜੇ ਮੁਲਜ਼ਮ ਦੀ ਭਾਲ ਹੈ ਅਤੇ 3 ਸਹਿ-ਸਾਜ਼ਿਸ਼ਕਰਤਾ ਕੈਨੇਡਾ ਵਿੱਚ ਹਨ।


ਪੁਲਿਸ ਮੁਤਾਬਕ ਗ੍ਰਿਫਤਾਰ ਦੋਵੇਂ ਵਿਅਕਤੀ ਕੇ.ਟੀ.ਐਫ. ਦੇ ਕਨੇਡਾ ਅਧਾਰਤ ਮੁਖੀ ਹਰਦੀਪ ਸਿੰਘ ਨਿੱਝਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।ਨਿੱਝਰ ਦਾ ਨਾਮ ਇਤਫ਼ਾਕਨ ਖਾਲਿਸਤਾਨੀ ਸੰਚਾਲਕਾਂ ਦੀ ਉਸ ਸੂਚੀ ਵਿਚ ਪਾਇਆ ਗਿਆ ਸੀ, ਜਿਹੜੀ ਸੂਚੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ 2018 ਵਿੱਚ ਉਹਨਾਂ ਦੇ ਭਾਰਤ ਦੌਰੇ ਸਮੇਂ ਸੌਂਪੀ ਸੀ।
ਸਤੰਬਰ 2020 ਵਿਚ, ਨਿੱਝਰ ਨੂੰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਕ ਅੱਤਵਾਦੀ ਠਹਿਰਾਇਆ ਸੀ ਅਤੇ ਐਨਆਈਏ ਨੇ ਯੂਏਪੀਏ ਦੀ ਧਾਰਾ 51 ਏ ਤਹਿਤ ਭਰ ਸਿੰਘ ਪੁਰਾ ਪਿੰਡ ਵਿਚ ਉਸ ਦੀ ਜਾਇਦਾਦ ਜ਼ਬਤ ਕਰ ਲਈ ਸੀ।ਉਹਨਾਂ ਅੱਗੇ ਕਿਹਾ ਕਿ ਨਿੱਝਰ ਵਿਰੁੱਧ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਅਤੇ ਕੁਝ ਸਮਾਂ ਪਹਿਲਾਂ ਕੈਨੇਡੀਅਨ ਅਧਿਕਾਰੀਆਂ ਵੱਲੋਂ “ਨੋ ਫਲਾਈ ਲਿਸਟ” ਵਿੱਚ ਵੀ ਉਸ ਨੂੰ ਸ਼ਾਮਲ ਕਰ ਦਿੱਤਾ ਗਿਆ ਸੀ, ਹੁਣ ਉਸ ਵਿਰੁੱਧ ਅੰਤਰਰਾਸ਼ਟਰੀ ਵਾਰੰਟ ਜਾਰੀ ਕੀਤੇ ਜਾਣਗੇ।ਕੈਨੇਡਾ ਅਧਾਰਤ ਹੋਰ ਕੱਟੜਪੰਥੀਆਂ ਖ਼ਿਲਾਫ਼ ਰੈਡ ਕਾਰਨਰ ਨੋਟਿਸ ਜਾਰੀ ਕੀਤੇ ਜਾਣਗੇ। ਗੁਪਤਾ ਨੇ ਕਿਹਾ ਕਿ ਸਰਕਾਰ ਮੁਕੱਦਮਾ ਚਲਾਉਣ ਅਤੇ ਅਪਰਾਧਿਕ ਕਾਰਵਾਈਆਂ ਲਈ ਉਨ੍ਹਾਂ ਨੂੰ ਭਾਰਤ ਭੇਜਣ ਦੀ ਅਪੀਲ ਵੀ ਕਰੇਗੀ।

ਪੁਲਿਸ ਮੁਤਾਬਕ ਪਿਛਲੇ ਸਾਲ 20 ਨਵੰਬਰ ਨੂੰ ਸੋਨੂੰ ਅਤੇ ਕਮਲ ਨੇ ਜ਼ਿਲ੍ਹਾ ਬਠਿੰਡਾ ਦੇ ਭਗਤਾ ਭਾਈ ਕਾ ਵਿਖੇ ਡੇਰਾ ਪ੍ਰੇਮੀ ਮਨੋਹਰ ਲਾਲ ਦੀ ਹੱਤਿਆ ਕੀਤੀ ਸੀ। ਡੀ.ਜੀ.ਪੀ. ਨੇ ਦੱਸਿਆ ਕਿ ਸੋਨੂੰ ਨੇ ਦੋਹਾਂ ਹੱਥਾਂ ਵਿੱਚ ਪਿਸਤੌਲਾਂ ਨਾਲ 3-4 ਗੋਲੀਆਂ ਚਲਾਈਆਂ ਅਤੇ ਕਮਲ ਸ਼ਰਮਾ ਨੇ ਵੀ ਫਾਇਰ ਕੀਤੇ। ਇਸ ਸਾਲ 31 ਜਨਵਰੀ ਨੂੰ ਫਿਲੌਰ (ਜਲੰਧਰ ਦਿਹਾਤੀ) ਦੇ ਪਿੰਡ ਭਰ ਸਿੰਘ ਪੁਰਾ ਵਿੱਚ ਇੱਕ ਪੁਜਾਰੀ ਕਮਲਦੀਪ ਸ਼ਰਮਾ ਉੱਤੇ ਗੋਲੀਬਾਰੀ ਵਿੱਚ ਸੋਨੂੰ ਅਤੇ ਕਮਲ ਸ਼ਰਮਾ ਵੀ ਸ਼ਾਮਲ ਸਨ। ਪੁਜਾਰੀ ਨੂੰ ਤਿੰਨ ਵਾਰ ਗੋਲੀ ਮਾਰੀ ਗਈ ਸੀ, ਜਿਸ ਕਾਰਨ ਹਮਲੇ ਵਿਚ ਇਕ ਲੜਕੀ ਸਮੇਤ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਸਨ, ਸ਼ੱਕ ਹੈ ਕਿ ਇਹ ਹਮਲਾ ਨਿੱਜਰ ਦੇ ਨਿਰਦੇਸ਼ਾਂ ‘ਤੇ ਕੀਤਾ ਗਿਆ ਸੀ।ਕਮਲ ਅਤੇ ਰਵੀ, ਅਰਸ਼ਦੀਪ (ਜੋ ਉਸ ਸਮੇਂ ਭਾਰਤ ਆਇਆ ਸੀ) ਨਾਲ ਮਿਲ ਕੇ 27 ਜੂਨ, 2020 ਨੂੰ ਆਪਣੇ ਸਾਥੀ ਸੁੱਖਾ ਲੰਮਾ ਦੀ ਹੱਤਿਆ ਕਰ ਦਿੱਤੀ ਸੀ।ਉਨ੍ਹਾਂ ਨੇ ਪਿੰਡ ਡੱਲਾ ਵਿਖੇ ਇਕ ਉਜਾੜ ਪਏ ਮਕਾਨ ਵਿਚ ਸੁੱਖੇ ਨੂੰ ਜ਼ਹਿਰ ਦਿੱਤਾ ਅਤੇ ਫਿਰ ਉਸ ਦਾ ਮੂੰਹ ਸਾੜਨ ਤੋਂ ਬਾਅਦ ਲਾਸ਼ ਨੂੰ ਪੁਲ ਮਾਧੋਕੇ ਵਿਖੇ ਦੌਧਰ ਨਹਿਰ ਵਿੱਚ ਸੁੱਟ ਦਿੱਤਾ। ਇਸ ਤੋਂ ਪਹਿਲਾਂ 25 ਜੂਨ ਨੂੰ ਰਵੀ, ਕਮਲ ਸ਼ਰਮਾ ਅਤੇ ਸੁੱਖਾ ਨੇ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਪਿੰਡ ਲੰਮਾ ਜੱਟ ਪੁਰਾ ਵਿਖੇ ਮਾਨ ਦੀ ਰਿਹਾਇਸ਼ ‘ਤੇ ਫਾਇਰਿੰਗ ਵੀ ਕੀਤੀ ਸੀ।
ਕੁਝ ਦਿਨਾਂ ਬਾਅਦ, 14 ਜੁਲਾਈ, 2020 ਨੂੰ ਰਵੀ ਅਤੇ ਕਮਲ ਸ਼ਰਮਾ ਨੇ ਮੋਗਾ ਸ਼ਹਿਰ ਦੇ ਲੋਕਾਂ ਦਾ ਸ਼ੋਸ਼ਣ ਕਰਨ, ਫਿਰੌਤੀ ਲੈਣ ਅਤੇ ਦਹਿਸ਼ਤ ਪੈਦਾ ਕਰਨ ਲਈ ਸੁਪਰ ਸ਼ਾਈਨ ਕਪੜੇ ਦੇ ਸਟੋਰ ਦੇ ਮਾਲਕ ਤੇਜਿੰਦਰ ਉਰਫ਼ ਪਿੰਕਾ ਨੂੰ ਮਾਰ ਦਿੱਤਾ ਸੀ। ਜਾਂਚ ਵਿਚ ਪਤਾ ਲੱਗਾ ਕਿ ਰਵੀ ਨੇ ਪਿੰਕਾ ‘ਤੇ ਫਾਇਰਿੰਗ ਕੀਤੀ ਸੀ ਅਤੇ ਕਮਲ ਦੁਕਾਨ ਦੇ ਬਾਹਰ ਖੜ੍ਹਾ ਸੀ। ਹਾਲ ਹੀ ਵਿੱਚ ਹੋਈ ਘਟਨਾ ਵਿੱਚ, ਇਸ ਸਾਲ 9 ਫਰਵਰੀ ਨੂੰ, ਰਵੀ ਅਤੇ ਸੋਨੂੰ ਨੇ ਸ਼ਰਮਾ ਸਵੀਟਸ, ਮੋਗਾ ਦੇ ਮਾਲਕ ਨੂੰ ਵੀ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਬੰਧਾਂ ਅਤੇ ਪਹਿਲਾਂ ਕੀਤੇ ਹੋਰ ਅਪਰਾਧਾਂ ਦਾ ਪਤਾ ਲਗਾਉਣ ਸਬੰਧੀ ਜਾਂਚ ਜਾਰੀ ਹੈ। ਫਰਾਰ ਮੁਲਜ਼ਮ ਕਮਲ ਦੀ ਗ੍ਰਿਫ਼ਤਾਰੀ ਲਈ ਭਾਲ ਸ਼ੁਰੂ ਕਰ ਦਿੱਤੀ ਗਈ ਹੈ।