ਭਗਵੰਤ ਮਾਨ ਦੇ ਸੁਰੱਖਿਆ ਕਰਮਚਾਰੀਆਂ ‘ਤੇ ਧੱਕਾ ਕਰਨ ਦੇ ਦੋਸ਼

0
437

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਤੇ ਮਾਤਾ ਹਰਪਾਲ ਕੌਰ ਸਨ। ਇਸ ਮੌਕੇ ਉਨ੍ਹਾਂ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਨਾਲ ਹਲਕਾ ਵਿਧਾਇਕ ਪ੍ਰੋ. ਬਲਜਿੰਦਰ ਕੌਰ, ਹਲਕਾ ਭੁੱਚੋ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਹਲਕਾ ਮੌੜ ਦੇ ਵਿਧਾਇਕ ਸੁਖਵੀਰ ਮਾਈਸਰ ਖਾਨਾ, ਵਿਧਾਇਕ ਗੁਰਪ੍ਰੀਤ ਬਣਾਵਾਲੀ, ਵਿਧਾਇਕ ਬਲਕਾਰ ਸਿੱਧੂ, ਵਿਧਾਇਕ ਜਗਰੂਪ ਗਿੱਲ, ਚੇਅਰਮੈਨ ਨਵਦੀਪ ਜੀਦਾ ਸਮੇਤ ਪਾਰਟੀ ਆਗੂ ਮੌਜੂਦ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਪੁੱਜਣ ਉਤੇ ਭਾਰੀ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ। ਸੁਰੱਖਿਆ ਦੌਰਾਨ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਵੀ ਮੁੱਖ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਗਿਆ। ਇਸ ਕਾਰਨ ਆਮ ਆਦਮੀ ਪਾਰਟੀ ਦੇ ਆਗੂ ਵੱਲੋਂ ਸੁਰੱਖਿਆ ਦਾ ਸਖ਼ਤ ਵਿਰੋਧ ਕੀਤਾ ਗਿਆ।

ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤਰਸੇਮ ਸਿੰਗਲਾ ਵੱਲੋਂ ਸਖ਼ਤ ਸੁਰੱਖਿਆ ਦਾ ਕੜਾ ਵਿਰੋਧ ਅਤੇ ਕਿਹਾ ਕਿ ਇਤਿਹਾਸਕ ਸ਼ਹਿਰ ਦਾ ਸਾਫ਼-ਸਫ਼ਾਈ ਅਤੇ ਵਿਕਾਸ ਪੱਖੋਂ ਬੁਰਾ ਹਾਲ ਹੈ। ਵਰਕਰਾਂ ਦੀ ਅਣਦੇਖੀ ਕਰਨ ਉਤੇ ਭਗਵੰਤ ਮਾਨ ਦੇ ਕੰਨਾਂ ਤੱਕ ਰੌਲਾ ਪਾ ਗੱਲ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਤਾਂ ਭਗਵੰਤ ਮਾਨ ਫਿਰ ਵੀ ਵਰਕਰਾਂ ਦੀ ਗੱਲ ਨੂੰ ਅਣਸੁਣਿਆ ਕਰਕੇ ਸਿੰਘ ਸਾਹਿਬ ਜਥੇਦਾਰ ਹਰਪ੍ਰੀਤ ਸਿੰਘ ਦੇ ਰਿਹਾਇਸ਼ੀ ਸਥਾਨ ਵੱਲ ਚਲੇ ਗਏ। ਇਸ ਮਗਰੋਂ ਉਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਦਾ ਦੌਰਾ ਕੀਤਾ ਅਤੇ ਉਥੋਂ ਜਾਣਕਾਰੀ ਇਕੱਤਰ ਕੀਤੀ।