ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ

0
335

ਚੰਡੀਗੜ੍ਹ, 28 ਸਤੰਬਰ – ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਸਿੱਧੂ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦੇ |

ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ ‘ਤੇ ਤਨਜ ਕੱਸਿਆ |ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ |ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ਅਤੇ ਜਲਦ ਖੇਤੀ ਕਾਨੂੰਨ ਰੱਦ ਕੀਤੇ ਜਾਨ |

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ ਵੀ ਕੀਤੀ | ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ |

ਸਿੱਧੂ ਦੇ ਅਸਤੀਫ਼ੇ ‘ਤੇ ਕੈਪਟਨ ਦਾ ਬਿਆਨ – ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।