ਲਖੀਮਪੁਰ ਖੀਰੀ ਘਟਨਾ ਦੀ ਵੀਡੀਓ ਆਈ ਸਾਹਮਣੇ, ਵੇਖੋ ਮੰਤਰੀ ਦੇ ਮੁੰਡੇ ਨੇ ਕਿਵੇਂ ਕਿਵੇਂ ਦਰੜੇ ਕਿਸਾਨ ?

0
404

ਲਖੀਮਪੁਰ ਖੀਰੀ ਘਟਨਾ ਦੀ Exclusive ਵੀਡੀਓ ਆਈ ਸਾਹਮਣੇ, ਵੇਖੋ ਮੰਤਰੀ ਦੇ ਮੁੰਡੇ ਨੇ ਕਿਵੇਂ ਕਿਵੇਂ ਦਰੜੇ ਕਿਸਾਨ … ਮੋਦੀ-ਯੋਗੀ ਤੱਕ ਜ਼ਰੂਰ ਪਹੁੰਚਾ ਦਿਓ ਆਹ ਵੀਡੀਓ .. ਵੇਖੋ ਮੰਤਰੀ ਦੇ ਮੁੰਡੇ ਨੇ ਜੀਪ ਥੱਲੇ ਕਿਵੇਂ ਦਰੜੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨ

ਲਖੀਮਪੁਰ ਖੀਰੀ ‘ਚ ਕੱਲ੍ਹ ਵਾਪਰੀ ਘਟਨਾ ਦੇ ਮਾਮਲੇ ‘ਚ ਉੱਤਰ ਪ੍ਰਦੇਸ਼ ਸਰਕਾਰ ਅਤੇ ਕਿਸਾਨਾਂ ਵਿਚਕਾਰ ਸਮਝੌਤਾ ਹੋ ਗਿਆ ਹੈ। ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 45-45 ਲੱਖ ਰੁਪਏ ਮੁਆਵਜ਼ਾ ਦੇਣ ਅਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ‘ਚੋਂ ਇਕ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇਸ ਘਟਨਾ ‘ਚ ਜ਼ਖ਼ਮੀ ਹੋਏ ਪੀੜਤਾਂ ਨੂੰ ਇਲਾਜ ਲਈ 10-10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਘਟਨਾ ਦੀ ਨਿਆਂਇਕ ਜਾਂਚ ਅਤੇ 8 ਦਿਨਾਂ ‘ਚ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦਾ ਵੀ ਵਾਅਦਾ ਕੀਤਾ ਹੈ।

ਇਸ ਤੋਂ ਇਲਾਵਾ ਹਿੰਸਾ ਕਿਸ ਕਾਰਨ ਫ਼ੈਲੀ ਸਬੰਧੀ ਘਟਨਾ ਦੀ ਜਾਂਚ ਹਾਈਕੋਰਟ ਦੇ ਸੇਵਾ ਮੁਕਤ ਜੱਜ ਤੋਂ ਕਰਵਾਈ ਜਾਵੇਗੀ। ਲਖੀਮਪੁਰ ਮਾਮਲੇ ‘ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ‘ਤੇ ਕੇਸ ਦਰਜ ਕਰ ਲਿਆ ਗਿਆ ਹੈ। ਯੂ.ਪੀ. ਦੇ ਏ.ਡੀ.ਜੀ. ਪ੍ਰਸ਼ਾਂਤ ਕੁਮਾਰ ਨੇ ਕਿਹਾ ਕਿ ਮਾਰੇ ਗਏ 4 ਕਿਸਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 45 ਲੱਖ ਰੁਪਏ ਅਤੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਖ਼ਮੀਆਂ ਨੂੰ ਵੀ 10-10 ਲੱਖ ਸਹਾਇਤਾ ਰਾਸ਼ੀ ਵਜੋਂ ਦਿੱਤੀ ਜਾਵੇਗੀ।

ਏ.ਡੀ.ਜੀ. ਪ੍ਰਸ਼ਾਂਤ ਕੁਮਾਰ ਨੇ ਦੱਸਿਆ ਕਿ ਕਿਸਾਨਾਂ ਦੀ ਸ਼ਿਕਾਇਤ ‘ਤੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਜਾਂਚ ਜਾਰੀ ਹੈ। ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਹਾਈਕੋਰਟ ਦੇ ਸੇਵਾ ਮੁਕਤ ਜੱਜ ਇਸ ਮਾਮਲੇ ਦੀ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਸੀ. ਆਰ. ਪੀ. ਸੀ. ਦੀ ਧਾਰਾ 144 ਲਾਗੂ ਹੋਣ ਕਾਰਨ ਕਿਸੇ ਵੀ ਰਾਜਨੀਤਕ ਦਲਾਂ ਦੇ ਨੇਤਾਵਾਂ ਨੂੰ ਜ਼ਿਲ੍ਹੇ ਦਾ ਦੌਰਾ ਨਹੀਂ ਕਰਨ ਦਿੱਤਾ ਜਾਵੇਗਾ। ਹਾਲਾਂਕਿ ਕਿਸਾਨ ਜਥੇਬੰਦੀਆਂ ਦੇ ਮੈਂਬਰਾਂ ਨੂੰ ਇਥੇ ਆਉਣ ਦੀ ਆਗਿਆ ਹੈ।