ਕੈਨੇਡਾ ਦੇ ਸਰੀ ਵਿੱਚ ਹਾਈ ਸਕੂਲ ਦੀ ਪਾਰਕਿੰਗ ਵਿੱਚ ਝਗੜੇ ਵਿੱਚ ਭਾਰਤੀ ਮੂਲ ਦੇ ਨੌਜਵਾਨ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ। ਮੰਗਲਵਾਰ ਨੂੰ ਨਿਊਟਨ ਖੇਤਰ ਦੇ 12600 66 ਐਵੇਨਿਊ ਸਥਿਤ ਟੈਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ ਮਹਿਕਪ੍ਰੀਤ ਸੇਠੀ (18) ਦੀ ਹਸਪਤਾਲ ਵਿੱਚ ਮੌਤ ਹੋ ਗਈ। ਮੀਡੀਆ ਮੁਤਾਬਕ ਸੇਠੀ ਅਤੇ 17 ਸਾਲਾ ਲੜਕੇ ਵਿਚਕਾਰ ਲੜਾਈ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਇੱਕ-ਦੂਜੇ ਨੂੰ ਜਾਣਦੇ ਸਨ ਤੇ ਕਥਿਤ ਹਮਲਾਵਰ ੀ ਭਾਰਤੀ ਭਾਈਚਾਰੇ ਵਿੱਚੋਂ ਹੈ। ਗਵਾਹਾਂ ਦੁਆਰਾ ਸ਼ਨਾਖਤ ਕਰਨ ਤੋਂ ਬਾਅਦ ਮਸ਼ਕੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਦੇ ਬਿਆਨ ਅਨੁਸਾਰ ਸੇਠੀ ਸਕੂਲ ਨਹੀਂ ਸੀ।
ਕੈਨੇਡਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਸਰੀ ਵਿੱਚ ਇੱਕ ਪੰਜਾਬੀ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਉਮਰ 18 ਸਾਲ ਦੱਸੀ ਜਾ ਰਹੀ ਹੈ ਅਤੇ ਨਾਂਅ ਮਹਿਕਪ੍ਰੀਤ ਸਿੰਘ ਸੇਠੀ ਹੈ।
ਇੰਟੀਗ੍ਰੇਟੇਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਬੁੱਧਵਾਰ ਮ੍ਰਿਤਕ ਦੀ ਪਛਾਣ ਦੀ ਪੁਸ਼ਟੀ ਕੀਤੀ। ਜਾਣਕਾਰੀ ਅਨੁਸਾਰ ਪੰਜਾਬੀ ਨੌਜਵਾਨ ਉਪਰ 66 ਐਵੀਨਿਊ ਸਥਿਤ ਨਿਊਟਨ ਦੇ ਸਕੂਲ ਬਾਹਰ ਹਮਲਾ ਹੋਇਆ। ਇਹ ਹਮਲਾ ਚਾਕੂਆਂ ਨਾਲ ਕੀਤਾ ਗਿਆ ਸੀ, ਜਿਸ ਦੌਰਾਨ ਉਸ ਉਪਰ ਕਈ ਹਮਲੇ ਕੀਤੇ ਗਏ ਅਤੇ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮਹਿਕਪ੍ਰੀਤ ਉਪਰ ਉਦੋਂ ਹਮਲਾ ਹੋਇਆ ਜਦੋਂ ਉਹ ਆਪਣੇ ਛੋਟੇ ਭਰਾ ਨੂੰ ਸਕੂਲੋਂ ਲੈਣ ਗਿਆ ਸੀ। “We know there were many students in the area around the time this tragedy took place,” IHIT Sgt. Timothy Pierotti wrote in a statement Wednesday.
ਸਰੀ ਆਰ.ਸੀ.ਐਮ.ਪੀ ਦੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਜਦੋਂ ਹਮਲੇ ਦੀ ਜਾਣਕਾਰੀ ਮਿਲਣ ‘ਤੇ ਉਹ ਤੁਰੰਤ ਪੁੱਜੇ ਅਤੇ ਨੌਜਵਾਨ ਨੂੰ ਹਸਪਤਾਲ ਦਾਖਲ ਕਰਵਾਇਆ, ਪਰੰਤੂ ਉਸਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ। ਪੁਲਿਸ ਅਨੁਸਾਰ ਮਾਮਲੇ ਵਿੱਚ ਇੱਕ 17 ਸਾਲ ਦੇ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।The school’s acting principal said Sethi was not a member of the school community.The Integrated Homicide Investigation Team (IHIT) has taken over the investigation.