Mp Sunny Deol: ਸੰਨੀ ਦਿਓਲ ਨੂੰ MP ਅਹੁਦੇ ਤੋਂ ਹਟਾਉਣ ਦੀ ਉੱਠੀ ਮੰਗ, ਲੋਕ ਸਭਾ ਸਪੀਕਰ, ਚੋਣ ਕਮਿਸ਼ਨਰ ਅਤੇ ਰਾਸ਼ਟਰਪਤੀ ਨੂੰ ਲਿਖਿਆ ਪੱਤਰ -ਕਈ ਵਾਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੋਕ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗੇ ਪਰ ਸੰਨੀ ਦਿਓਲ ਫਿਰ ਵੀ ਬਾਹਰ ਬੈਠ ਕੇ ਇਲਾਕੇ ਦੇ ਲੋਕਾਂ ਲਈ ਕੰਮ ਕਰਨ ਦੇ ਦਾਅਵੇ ਕਰਦੇ ਰਹੇ।
2018 ਵਿਚ ਸੰਨੀ ਦਿਓਲ ਜਦੋਂ ਗੁਰਦਾਸਪੁਰ ਦੇ ਐੱਮ. ਪੀ. ਬਣੇ ਸਨ ਤਾਂ ਉਨ੍ਹਾਂ ਦੇ ਲੋਕ ਸਭਾ ਹਲਕੇ ਦੇ ਵੋਟਰਾਂ ਵਿਚ ਉਨ੍ਹਾਂ ਪ੍ਰਤੀ ਭਰਪੂਰ ਉਤਸ਼ਾਹ ਵੇਖਿਆ ਗਿਆ ਸੀ ਪਰ ਸੰਨੀ ਦਿਓਲ ਆਪਣੇ ਪੂਰੇ ਹਲਕੇ ਵਿਚ ਜਿੱਤਣ ਤੋਂ ਬਾਅਦ ਵੋਟਰਾਂ ਦਾ ਧੰਨਵਾਦ ਕਰਨ ਤੱਕ ਨਹੀਂ ਪਹੁੰਚੇ। ਵੋਟਰਾਂ ਨੇ ਉਦੋਂ ਸਬਰ ਕਰ ਲਿਆ ਪਰ ਬਟਾਲਾ ਪਟਾਕਾ ਫੈਕਟਰੀ ਧਮਾਕਾ, ਜ਼ਹਿਰੀਲੀ ਸ਼ਰਾਬ ਕਾਂਡ, ਕੋਰੋਨਾ ਕਾਲ, ਲੰਪੀ ਸਕਿੱਨ ਬਿਮਾਰੀ ਆਦਿ ਸਮੇਤ ਕਿੰਨੀਆਂ ਹੀ ਘਟਨਾਵਾਂ ਦਾ ਸਾਹਮਣਾ ਇਲਾਕੇ ਦੇ ਲੋਕਾਂ ਅਤੇ ਸਰਹੱਦੀ ਕਿਸਾਨਾਂ ਨੂੰ ਕਰਨਾ ਪਿਆ ਪਰ ਇਸ ਸਮੇਂ ਦੌਰਾਨ ਸੰਨੀ ਦਿਓਲ ਦੀ ਗੈਰਹਾਜ਼ਰੀ ਅਤੇ ਇਲਾਕੇ ਦੇ ਲੋਕਾਂ, ਵਪਾਰੀਆਂ ਦੀ ਸਾਰ ਤੱਕ ਨਾ ਲੈਣ ਕਾਰਨ ਲੋਕਾਂ ਦੇ ਸਬਰ ਦਾ ਪਿਆਲਾ ਭਰ ਗਿਆ ਹੈ ਅਤੇ ਲੋਕ ਖੁੱਲ੍ਹ ਕੇ ਸੰਨੀ ਦਿਓਲ ਦੇ ਵਿਰੋਧ ਵਿਚ ਬੋਲਣ ਲੱਗੇ ਹਨ।
ਕਈ ਵਾਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲੋਕ ਸਭਾ ਹਲਕੇ ਦੇ ਵੱਖ-ਵੱਖ ਇਲਾਕਿਆਂ ਵਿਚ ਲੱਗੇ ਪਰ ਸੰਨੀ ਦਿਓਲ ਫਿਰ ਵੀ ਬਾਹਰ ਬੈਠ ਕੇ ਇਲਾਕੇ ਦੇ ਲੋਕਾਂ ਲਈ ਕੰਮ ਕਰਨ ਦੇ ਦਾਅਵੇ ਕਰਦੇ ਰਹੇ। ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਲਾਉਣ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਇਕ ਵਾਰ ਫਿਰ ਸਾਂਸਦ ਸੰਨੀ ਦਿਓਲ ਖ਼ਿਲਾਫ ਮੋਰਚਾ ਖੋਲ੍ਹ ਦਿੱਤਾ ਹੈ।
ਪੇਸ਼ੇ ਵਜੋਂ ਮਾਰਕੀਟਿੰਗ ਦੇ ਖੇਤਰ ਨਾਲ ਸਬੰਧ ਰੱਖਣ ਵਾਲੇ ਨੌਜਵਾਨ ਅਮਰਜੋਤ ਸਿੰਘ ਨੇ ਦੇਸ਼ ਦੇ ਰਾਸ਼ਟਰਪਤੀ, ਮੁੱਖ ਚੋਣ ਕਮਿਸ਼ਨਰ ਅਤੇ ਲੋਕ ਸਭਾ ਸਪੀਕਰ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਸ ਨੇ ਕਿਹਾ ਹੈ ਕਿ ਸੰਨੀ ਦਿਓਲ ਲੋਕ ਸਭਾ ਦੀ ਕੁਰਸੀ ਤੇ ਬਣੇ ਰਹਿਣ ਦੇ ਕਾਬਿਲ ਨਹੀਂ ਹਨ ਕਿਉਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੇਰੋਜ਼ਗਾਰ, ਵਪਾਰੀ ,ਮਜ਼ਦੂਰ, ਵਿਦਿਆਰਥੀ ਅਤੇ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ ਪਰ ਇਨ੍ਹਾਂ ਮੁਸੀਬਤਾਂ ਦੌਰਾਨ ਸੰਨੀ ਦਿਓਲ ਵੱਲੋਂ ਉਨ੍ਹਾਂ ਦੇ ਵਿਚ ਆ ਕੇ ਉਨ੍ਹਾਂ ਦਾ ਹਾਲਚਾਲ ਪੁੱਛਣਾ ਤੱਕ ਮੁਨਾਸਬ ਨਹੀਂ ਸਮਝਿਆ ਗਿਆ। ਇਸ ਲਈ ਉਨ੍ਹਾਂ ਨੂੰ ਉਨ੍ਹਾਂ ਦੀ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਵੀ ਵਾਂਝਿਆਂ ਕਰ ਦਿੱਤਾ ਜਾਣਾ ਚਾਹੀਦਾ ਹੈ।
With Sunny Deol certain not to contest the 2024 general elections, the BJP is trying hard to identify his replacement. The actor has not been seen in his constituency for more than two years. People who voted for him are disappointed over his prolonged absence.
His aides say he wants to “leave the field in blaze of glory”. Reason enough why his staff is working overtime to get some key projects cleared. The construction of the 800-m long concrete bridge linking mainland Gurdaspur to a cluster of a dozen villages located across the Ravi is one such project. The project costs Rs 100 crore.