ਮੱਧ ਪ੍ਰਦੇਸ਼ ’ਚ ਆਪਣੇ ਟਰੈਕਟਰ ਤੇ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਾਉਣ ਕਾਰਨ ਸਿੱਖ ਨੌਜੁਆਨ ਤੇ ਪਰਚਾ ਦਰਜ

0
189

Cancel case against Sikh youth registered due to photo of Sant Jarnail Singh Khalsa Bhindranwale in Madhya Pradesh: Harjinder Singh Dhami, President, SGPC.ਮੱਧ ਪ੍ਰਦੇਸ਼ ’ਚ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਕਾਰਨ ਸਿੱਖ ’ਤੇ ਕੀਤਾ ਪਰਚਾ ਰੱਦ ਹੋਵੇ- ਐਡਵੋਕੇਟ ਹਰਜਿੰਦਰ ਸਿੰਘ ਧਾਮੀ
ਅੰਮ੍ਰਿਤਸਰ, 22 ਦਸੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੱਧ ਪ੍ਰਦੇਸ਼ ਦੇ ਜਬਲਪੁਰ ਵਿਖੇ ਨਗਰ ਕੀਰਤਨ ਦੌਰਾਨ ਟਰੈਕਟਰ ਉੱਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣ ਕਾਰਨ ਇਕ ਸਿੱਖ ਨੌਜੁਆਨ ’ਤੇ ਕੇਸ ਪਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੀ ਕਰੜੀ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਪੁਲਿਸ ਵੱਲੋਂ ਕੀਤੀ ਗਈ ਇਹ ਕਾਰਵਾਈ ਘਟਗਿਣਤੀ ਸਿੱਖਾਂ ਨਾਲ ਵੱਡੀ ਬੇਇਨਸਾਫੀ ਤੇ ਧੱਕਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਦੇਸ਼ ਹੈ, ਜਿਸ ਵਿਚ ਸੰਵਿਧਾਨ ਅਨੁਸਾਰ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੇ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਵਿਰੁੱਧ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਲਗਾਉਣਾ ਗੁਨਾਹ ਨਹੀਂ ਹੈ, ਲਿਹਾਜ਼ਾ ਜਬਲਪੁਰ ਵਿਖੇ ਸਿੱਖ ਨੌਜੁਆਨ ’ਤੇ ਪਾਇਆ ਕੇਸ ਤੁਰੰਤ ਰੱਦ ਕੀਤਾ ਜਾਵੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ ਅਤੇ ਗ੍ਰਹਿ ਮੰਤਰੀ ਸ੍ਰੀ ਨਰੋਤਮ ਮਿਸ਼ਰਾ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਦਖਲ ਦੇ ਕੇ ਬੇਕਸੂਰ ਸਿੱਖ ਨੌਜੁਆਨ ਵਿਰੁੱਧ ਦਰਜ ਕੀਤੇ ਪਰਚੇ ਨੂੰ ਰੱਦ ਕਰਨ ਦੇ ਨਿਰਦੇਸ਼ ਜਾਰੀ ਕਰਨ। ਉਨ੍ਹਾਂ ਮੱਧ ਪ੍ਰਦੇਸ਼ ਦੇ ਪ੍ਰਤੀਨਿਧ ਸਿੱਖਾਂ ਅਤੇ ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਸਮੇਤ ਹੋਰ ਗੁਰਦੁਆਰਾ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਸਥਾਨਕ ਪੱਧਰ ’ਤੇ ਉਠਾਉਣ ਤਾਂ ਜੋ ਸਿੱਖ ਨੌਜੁਆਨ ਨੂੰ ਇਨਸਾਫ ਮਿਲ ਸਕੇ।

Amritsar, December 22:Shiromani Gurdwara Parbandhak Committee (SGPC) President Harjinder Singh Dhami has strongly condemned the arrest of a Sikh youth after registration of a case against him for placing a photo of Sant Jarnail Singh Khalsa Bhindranwala on a tractor during Nagar Kirtan (religious procession) at Jabalpur in Madhya Pradesh (MP).

SGPC President said that this action taken by the MP police is a big injustice and excess on the minority Sikhs, which has hurt Sikh sentiments. He said that India is a multi-religious country, in which everyone has religious freedom as per the Constitution.
Harjinder Singh Dhami said that Sant Jarnail Singh Khalsa Bhindranwale is a martyr of the Sikh community, who attained martyrdom in June 1984 while struggling against the desecration of Sachkhand Sri Harmandar Sahib.

“Placing the photo of Sant Jarnail Singh Bhindranwala is not a crime, so the case against the Sikh youth in Jabalpur should be canceled immediately”, said SGPC President.

SGPC President appealed to Madhya Pradesh Chief Minister Sh. Shivraj Singh Chouhan and Home Minister Sh. Narottam Mishra to intervene in this matter and issue instructions to cancel the case registered against the innocent Sikh youth.

He also appealed to the representative Sikhs of MP, Kendri Sri Guru Singh Sabha, MP and other Gurdwara committees to raise this issue vigorously at the local level so that the Sikh youth can get justice.