ਸ਼ਹੀਦ ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਅਤੇ ਭਾਈ ਕੇਹਰ ਸਿੰਘ ਦਾ ਸ਼ਹੀਦੀ ਦਿਹਾੜਾ 6 ਜਨਵਰੀ ਨੂੰ

0
359

ਫ਼ਖਰ-ਏ-ਕੌਮ ਅਮਰ ਸ਼ਹੀਦ ਭਾਈ ਸਤਵੰਤ ਸਿੰਘ ਜੀ ਅਗਵਾਨ ਭਾਈ ਬੇਅੰਤ ਸਿੰਘ ਭਾਈ ਕੇਹਰ ਸਿੰਘ ਜੀ ਦਾ 34ਵਾਂ ਸ਼ਹੀਦੀ ਦਿਹਾੜਾ ਮਿਤੀ 6 ਜਨਵਰੀ 2018 ਨੂੰ ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਯਾਦਗਾਰ – ਏ – ਸ਼ਹੀਦਾਂ, ਪਿੰਡ ਅਗਵਾਨ ਨਜ਼ਦੀਕ ਡੇਰਾ ਬਾਬਾ ਨਾਨਕ ਵਿਖੇ ਸਤਿਕਾਰ ਸਹਿਤ ਮਨਾਇਆ ਜਾਵੇਗਾ। ਇਹਨਾਂ ਸਾਰੇ ਸਮਾਗਮਾਂ ਦੀ ਸਫਲਤਾ ਲਈ ਸਾਰੀਆਂ ਤਿਆਰੀਆਂ ਸਿਖਰਾਂ ਤੇ ਹਨ। ਇਹ ਜਾਣਕਾਰੀ ਮੁੱਖ ਸੇਵਾਦਾਰ, ਭਾਈ ਸੁਖਵਿੰਦਰ ਸਿੰਘ ਅਗਵਾਨ, ਭਤੀਜਾ ਸ਼ਹੀਦ ਭਾਈ ਸਤਵੰਤ ਸਿੰਘ ਅਗਵਾਨ ਨੇ ਦਿੱਤੀ।

ਭਾਈ ਅਗਵਾਨ ਨੇ ਦੱਸਿਆ ਕਿ ਇਹਨਾਂ ਸਮਾਗਮਾਂ ਨੂੰ ਸਮਰਪਿਤ ਦਮਦਮੀ ਟਕਸਾਲ, ਜਥਾ ਭਿੰਡਰਾਂ ਮਹਿਤਾ ਦੇ ਪਾਠੀ ਸਿੰਘਾਂ ਵੱਲੋਂ ਮਿਤੀ 4 ਜਨਵਰੀ ਨੂੰ ਸ੍ਰੀ ਅਖੰਡ ਪਾਠ ਆਰੰਭ ਹੋਣਗੇ ਜਿੰਨ੍ਹਾਂ ਦੇ ਭੋਗ 6 ਜਨਵਰੀ ਨੂੰ ਪੈਣਗੇ। 4 ਜਨਵਰੀ ਨੂੰ ਨੌਜਵਾਨ ਬੱਚੇ ਬੱਚੀਆਂ ਦੇ ਦਸਤਾਰ ਅਤੇ ਦੁਮਾਲੇ ਦੇ ਮੁਕਾਬਲੇ ਵੀ ਕਰਵਾਏ ਜਾਣਗੇ। 6 ਜਨਵਰੀ ਨੂੰ ਭੋਗ ਉਪਰੰਤ ਵਿਸ਼ੇਸ਼ ਦੀਵਾਨ ਸੱਜਣਗੇ ਜਿੰਨ੍ਹਾਂ ਵਿੱਚ ਕੌਮ ਦੇ ਮਹਾਨ ਰਾਗੀ,ਢਾਡੀ, ਕਥਾਵਾਚਕ, ਸੰਤਾਂ-ਮਹਾਂਪੁਰਖਾਂ ਵੱਲੋਂ ਹਾਜ਼ਰੀ ਭਰੀ ਜਾਵੇਗੀ।

ਓਹਨਾਂ ਦੱਸਿਆ ਕਿ ਇਹਨਾਂ ਸਮਾਗਮਾਂ ਵਿੱਚ ਸਮੂਹ ਧਾਰਮਿਕ ਸੰਸਥਾਵਾਂ, ਸੰਪ੍ਰਦਾਵਾਂ, ਪੰਥਿਕ ਜਥੇਬੰਦੀਆਂ ਆਦਿ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਵੇਗੀ। ਭਾਈ ਸੁਖਵਿੰਦਰ ਸਿੰਘ ਅਗਵਾਨ ਨੇ ਵੱਧ ਤੋਂ ਵੱਧ ਸੰਗਤਾਂ ਨੂੰ ਸ਼ਹੀਦੀ ਸਮਾਗਮਾਂ ਵਿੱਚ ਹਾਜ਼ਰੀ ਭਰਨ ਦੀ ਅਪੀਲ ਕੀਤੀ।