ਬੇਹੱਦ ਚਿੰਤਾ ਦਾ ਵਿਸ਼ਾ ਹੈ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਪ੍ਰਤੀ ਪ੍ਰੇਮ – ਰਾਘਵ ਚੱਢਾ

0
208

ਆਮ ਆਦਮੀ ਪਾਰਟੀ (ਆਪ) ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਅਤੇ ਰਾਸ਼ਟਰੀ ਬੁਲਾਰੇ ਵਿਧਾਇਕ ਰਾਘਵ ਚੱਢਾ ਨੇ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਪ੍ਰਤੀ ਜਤਾਏ ਜਾ ਰਹੇ ਪ੍ਰੇਮ ਨੂੰ ਅਤਿ ਚਿੰਤਾਜਨਕ ਦੱਸਿਆ ਹੈ। ਚੱਢਾ ਦੇ ਅਨੁਸਾਰ ਚੰਨੀ ਅਤੇ ਸਿੱਧੂ ਦਾ ਪਾਕਿਸਤਾਨ ਦੇ ਪ੍ਰਤੀ ਇਹ ਪ੍ਰੇਮ ਦੇਸ਼ ਅਤੇ ਪੰਜਾਬ ਦੀ ਅੰਦਰੂਨੀ ਸੁਰੱਖਿਆ ਲਈ ਖ਼ਤਰਨਾਕ ਹੈ ।

ਸ਼ਨੀਵਾਰ ਨੂੰ ਪਾਰਟੀ ਹੈਡਕਵਾਟਰ ਤੋਂ ਜਾਰੀ ਬਿਆਨ ਵਿੱਚ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਸਰਹੱਦੀ ਪ੍ਰਦੇਸ਼ ਹੈ ਅਤੇ ਬੀਐਸਐਫ ਸਮੇਤ ਪੰਜਾਬ ਪੁਲਿਸ ਸਰਹੱਦ ਪਾਰ ਪਾਕਿਸਤਾਨ ਤੋਂ ਭੇਜੇ ਜਾਣ ਵਾਲੇ ਡਰੋਨ, ਟਿਫ਼ਨ ਬੰਬ ਅਤੇ ਨਸ਼ਾ ਸਮੇਂ-ਸਮੇਂ ‘ਤੇ ਫੜਦੀ ਰਹੀ ਹੈ। ਅਜਿਹੇ ਦੌਰ ਵਿੱਚ ਸੱਤਾਧਾਰੀ ਕਾਂਗਰਸ ਦੇ ਸੂਬਾ ਪ੍ਰਧਾਨ ਸਿੱਧੂ ਅਤੇ ਮੁੱਖ ਮੰਤਰੀ ਚੰਨੀ ਦਾ ਇਮਰਾਨ ਖ਼ਾਨ ਦੇ ਪ੍ਰਤੀ ਪਿਆਰ ਗੰਭੀਰ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਪ੍ਰਦੇਸ਼ ਦੀ ਕਮਾਨ ਸੰਭਾਲਣ ਵਾਲੇ ਵੱਖ-ਵੱਖ ਡੀਜੀਪੀ ਇਹ ਕਹਿੰਦੇ ਰਹੇ ਹਨ ਕਿ ਸਰਹੱਦ ਪਾਰ ਪਾਕਿਸਤਾਨ ਤੋਂ ਕਿੰਨੇ ਕਿੱਲੋਗਰਾਮ ਨਸ਼ਾ ਆ ਰਿਹਾ ਹੈ, ਕਿੰਨੇ ਹਥਿਆਰ ਆ ਰਹੇ ਹਨ , ਕਿੰਨੇ ਡਰੋਨ ਅਤੇ ਕਿੰਨੇ ਟਿਫ਼ਨ ਬੰਬ ਪੰਜਾਬ ਦੇ ਰਸਤੇ ਲਿਆਏ ਜਾ ਰਹੇ ਹਨ, ਅਜਿਹੇ ਵਿੱਚ ਸੱਤਾਧਾਰੀ ਕਾਂਗਰਸ ਦੇ ਮੁੱਖ ਮੰਤਰੀ ਚੰਨੀ ਅਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਲਈ ਪ੍ਰੇਮ ਚਿੰਤਾਜਨਕ ਹੈ ।

ਜੋ ਬਿਆਨ ਸਾਹਮਣੇ ਆਇਆ ਹੈ ਉਹ ਕਾਂਗਰਸ ਦੇ ਕਿਸੇ ਮਾਮੂਲੀ ਕਰਮਚਾਰੀ ਜਾਂ ਕਿਸੇ ਬਾਹਰੀ ਪ੍ਰਦੇਸ਼ ਦੇ ਕਰਮਚਾਰੀ ਨੇ ਨਹੀਂ ਦਿੱਤਾ ਹੈ , ਸਗੋਂ ਖ਼ੁਦ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਦਿੱਤਾ ਹੈ , ਜੋ ਸਵਾਲ ਖੜੇ ਕਰਦਾ ਹੈ । ਰਾਘਵ ਚੱਢਾ ਨੇ ਕਿਹਾ ਕਿ ਸੱਤਾਧਾਰੀ ਨੇਤਾ ਬਾਰਡਰ ਖੋਲ੍ਹਣ ਦੀ ਗੱਲ ਕਰਦੇ ਹਨ, ਰੇਟ ਲਈ ਬਾਰਡਰ ਖੋਲ੍ਹਣ ਦੀ ਗੱਲ ਅਸੀ ਸਾਰੇ ਕਰਦੇ ਆਏ ਹਨ । ਲੇਕਿਨ ਅੱਜ ਹਾਲਾਤ ਕੀ ਹੈ ? ਜੇਕਰ ਅੱਜ ਬਾਰਡਰ ਖੋਲ੍ਹਿਆ ਜਾਂਦਾ ਹੈ ਤਾਂ ਪਾਕਿਸਤਾਨ ਵੱਲੋਂ ਚਾਰ ਗੁਣਾ ਨਸ਼ਾ , ਚਾਰ ਗੁਣਾ ਅੱ ਤ ਵਾ ਦ ਅਤੇ ਚਾਰ ਗੁਣਾ ਹਥਿਆਰ ਪੰਜਾਬ ਦੇ ਰਸਤੇ ਭਾਰਤ ਭੇਜੇ ਜਾਣਗੇ ।

ਅਜਿਹੇ ਸੰਵੇਦਨਸ਼ੀਲ ਸੂਬੇ ਦੇ ਮੁੱਖ ਮੰਤਰੀ ਅਤੇ ਸੂਬਾ ਪ੍ਰਧਾਨ ਨੂੰ ਅਜਿਹੀਆਂ ਗੱਲਾਂ / ਬਿਆਨ ਸ਼ੋਭਾ ਨਹੀਂ ਦਿੰਦੀ, ਆਮ ਆਦਮੀ ਪਾਰਟੀ ਇਸ ਨੂੰ ਕਾਫ਼ੀ ਗੰਭੀਰਤਾ ਨਾਲ ਲੈ ਰਹੀ ਹੈ । ਰਾਘਵ ਚੱਢਾ ਨੇ ਕਿਹਾ ਕਿ ਸਿੱਧੂ ਦਾ ਜੋ ਪਾਕਿਸਤਾਨ ਪ੍ਰੇਮ ਹੈ, ਇਹ ਅੰਦਰੂਨੀ ਸੁਰੱਖਿਆ ਲਈ ਬਹੁਤ ਬਹੁਤ ਥਰੇਟ ( ਧਮਕੀ ) ਬਣ ਚੁੱਕਿਆ ਹੈ । ਪੰਜਾਬ ਦੇ ਵੱਖ-ਵੱਖ ਡੀਜੀਪੀ ਵੀ ਸਮੇਂ- ਸਮੇਂ ਉੱਤੇ ਦੱਸਦੇ ਆਏ ਹਨ ਅਤੇ ਇਹ ਸਭ ਕੁੱਝ ਸਾਡੇ ਸਾਹਮਣੇ ਹੈ। ਅਜਿਹੇ ਸਮੇਂ ਵਿੱਚ ਸੱਤਾਧਾਰੀ ਕਾਂਗਰਸ ਵੱਲੋਂ ਪਾਕਿਸਤਾਨ ਨੂੰ ਗਲੇ ਲਗਾਉਣਾ ਅਫ਼ਸੋਸ ਜਨਕ ਹੈ ।

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸ਼ਨੀਵਾਰ ਸਵੇਰੇ ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾ ਲਈ ਰਵਾਨਾ ਹੋਏ ਸਨ। ਗੁਰਦੁਆਰਾ ਸਾਹਿਬ ਦੇ ਦਰਸ਼ਨ-ਦੀਦਾਰ ਕਰਨ ਉਪਰੰਤ ਵਾਪਸ ਪਰਤੇ ਨਵਜੋਤ ਸਿੱਧੂ ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ, ਉੱਥੇ ਹੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਵੀ ਸੌਲੇ ਗਾਏ।

ਨਵਜੋਤ ਸਿੱਧੂ ਨੇ ਕਿਹਾ ਕਿ ਉਹ ਇਤਿਹਾਸਿਕ ਧਰਤੀ ਤੋਂ ਇਕ ਨਵੀਂ ਉਮੰਗ ਲੈ ਕੇ ਆਏ ਹਨ।

ਤਾੜੀ ਇਕ ਹੱਥ ਨਾਲ ਨਹੀਂ ਵੱਜਦੀ ਦੋ ਹੱਥਾਂ ਨਾਲ ਵੱਜਦੀ ਹੈ। ਪ੍ਰਧਾਨ ਮੰਤਰੀ ਮੋਦੀ ਅਤੇ ਇਮਰਾਨ ਖਾਨ ਦੋਵਾਂ ਦੀਆਂ ਕੋਸ਼ਿਸ਼ਾਂ ਰੰਗ ਲਿਆਈਆਂ। ਨਵਜੋਤ ਸਿੱਧੂ ਨੇ ਅਪੀਲ ਕੀਤੀ ਕਿ ਜੇਕਰ ਪੰਜਾਬ ਦੀ ਤਕਦੀਰ ਬਦਲਣੀ ਹੈ ਤਾਂ ਪਾਕਿਸਤਾਨ ਨਾਲ ਵਪਾਰ ਲਈ ਸਾਨੂੰ ਸਰਹੱਦਾਂ ਖੋਲ੍ਹਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਅਸੀਂ ਮੁੰਦਰਾ ਬੰਦਰਗਾਹ ਤੋਂ ਕਿਉਂ ਜਾ ਰਹੇ ਹਨ, ਜੋ ਕਿ 2100 ਕਿਲੋਮੀਟਰ ਹੈ, ਜਦੋਂ ਕਿ ਸਰਹੱਦ ਦਾ ਰਾਹ ਸਿਰਫ 21 ਕਿਲੋਮੀਟਰ ਹੈ। ਨਵਜੋਤ ਸਿੱਧੂ ਨੇ ਕਿਹਾ ਕਿ ਜਦੋਂ ਸਾਡਾ ਰਹਿਣ-ਸਹਿਣ, ਪਹਿਰਾਵਾ, ਬੋਲੀ ਇਕ ਹੈ ਤਾਂ ਫਿਰ ਬਾਰਡਰ ਬੰਦ ਕਿਉਂ ਹਨ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਮੰਦਰਾਂ ਦੇ ਦਰਵਾਜ਼ੇ ਸ਼ਰਧਾਲੂਆਂ ਲਈ ਖੋਲ੍ਹ ਦਿਓ, ਜਿਸ ਦੇ ਨਾਲ ਦੋਵਾਂ ਦੇਸ਼ਾਂ ਵਿੱਚ ਵਪਾਰ ਵੀ ਵਧੇਗਾ।

ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਵਾਹਗਾ ਸਰਹੱਦ ਰਾਹੀਂ 25 ਫ਼ੀਸਦੀ ਦੋਵਾਂ ਦੇਸ਼ਾਂ ਵਿਚ ਵਪਾਰ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਦਾ ਕ੍ਰਿਕਟ ਮੈਚ, ਕਲਾਕਾਰ ਅਕਸ਼ੈ ਕੁਮਾਰ, ਸ਼ਾਹਰੁਖ ਖ਼ਾਨ, ਨੁਸਰਤ ਫ਼ਤਿਹ ਅਲੀ ਖ਼ਾਨ ਸਾਹਿਬ, ਇਹ ਲੋਕ ਦੋਵਾਂ ਦੇਸ਼ਾਂ ਨੂੰ ਜੋੜਨ ਲਈ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਬਾਤ ਦਾ ਬਤੰਗੜ ਬਣਾਉਣਾ ਹੈ ਤਾਂ ਕੋਈ ਵੀ ਬਣਾ ਸਕਦਾ। ਉਹਨਾਂ ਕਿਹਾ ਕਿ ਪਿਛਲੇ ਵਾਰੀ ਵੀ ਜਦੋਂ ਆਇਆ ਸੀ ਉਦੋਂ ਵੀ ਲਾਂਘਾ ਖੋਲਣ ਬਾਰੇ ਕਿਹਾ ਸੀ।