‘ਅੱ ਤ ਵਾ ਦੀ ਸਰਕਾਰ ਦੀ ਮੋੜ ਰਹੇ ਬਾਂਹ – ਕੰਗਨਾ ਰਣੌਤ

0
280

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਆਪਣੇ ਵਿਵਾਦਿਤ ਬਿਆਨਾਂ ਨੂੰ ਲੈ ਕੇ ਅਕਸਰ ਹੀ ਸੁਰਖੀਆਂ ਵਿੱਚ ਬਣੀ ਰਹਿੰਦੀ ਹੈ। ਕੰਗਨਾ ਨੇ ਅੱਜ ਇੱਕ ਵਾਰ ਫਿਰ ਵਿਵਾਦਿਤ ਬਿਆਨ ਦਿੱਤਾ ਗਿਆ ਹੈ। ਦਰਅਸਲ ਬੀਤੇ ਦਿਨ ਕੰਗਨਾ ਨੇ ਪੀਐੱਮ ਮੋਦੀ ਵਲੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੇ ਫੈਸਲੇ ਨੂੰ ਬੇਹੱਦ ਦੁਖਦ ਤੇ ਸ਼ਰਮਨਾਕ ਦੱਸਿਆ।

ਇਸ ਦੌਰਾਨ ਉਨ੍ਹਾਂ ਨੇ ਦੇਸ਼ ਦੀ ਸਭ ਤੋਂ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਵੀ ਯਾਦ ਕੀਤਾ। ਦਰਅਸਲ, ਕੰਗਨਾ ਨੇ ਇੰਦਰਾ ਗਾਂਧੀ ‘ਤੇ ਬੋਲਦਿਆਂ ਕਿਹਾ,” ਖਾਲਿਸਤਾਨੀ ਅੱਤ ਵਾ ਦੀ ਦੀ ਅੱਜ ਬੇਸ਼ੱਕ ਸਰਕਾਰ ਦੀ ਬਾਂਹ ਮਰੋੜ ਰਹੇ ਹਨ, ਪਰ ਇੱਕ ਮਹਿਲਾ ਨੂੰ ਨਾ ਭੁੱਲਿਓ।

ਜਿਸਨੇ ਇਨ੍ਹਾਂ ਨੂੰ ਆਪਣੀ ਜੁੱਤੀ ਦੇ ਹੇਠਾਂ ਹੀ ਕੁਚਲ ਦਿੱਤਾ ਸੀ। ਉਸਨੇ ਇਸ ਦੇਸ਼ ਨੂੰ ਚਾਹੇ ਕਿੰਨੀ ਵੀ ਤਕਲੀਫ ਦਿੱਤੀ ਹੋਵੇ, ਪਰ ਉਸਨੇ ਆਪਣੀ ਜਾਨ ਦੀ ਕੀਮਤ ‘ਤੇ ਉਨ੍ਹਾਂ ਨੂੰ ਮੱਛਰਾਂ ਦੀ ਤਰ੍ਹਾਂ ਕੁਚਲ ਦਿੱਤਾ…ਪਰ ਦੇਸ਼ ਦੇ ਟੁੱਕੜੇ ਨਹੀਂ ਹੋਣ ਦਿੱਤੇ।” ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕੰਗਨਾ ਨੇ ਵਿਵਾਦਿਤ ਬਿਆਨ ਦਿੰਦਿਆਂ ਕਿਹਾ ਸੀ ਕਿ ਦੇਸ਼ ਨੂੰ 1947 ਵਿੱਚ ਮਿਲੀ ਆਜ਼ਾਦੀ ਭੀਖ ਹੈ। ਦੇਸ਼ ਨੂੰ ਅਸਲੀ ਆਜ਼ਾਦੀ ਸਾਲ 2014 ਮਿਲੀ ਹੈ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਬਾਲੀਵੁੱਡ ਅਦਾਕਾਰਾ ਕੰਗਣਾ ਰਣੌਤ ਦੇ ਖ਼ਿਲਾਫ਼ ਫੌਜਦਾਰੀ ਮੁਕੱਦਮਾ ਦਰਜ ਕਰਵਾਇਆ ਜਾਵੇਗਾ ਤੇ ਉਸ ਨੂੰ ਸਲਾਖਾਂ ਪਿੱਛੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।

ਕੰਗਣਾ ਰਣੌਤ ਵਲੋਂ ਸਿੱਖ ਭਾਈਚਾਰੇ ਖ਼ਿਲਾਫ਼ ਸੋਸ਼ਲ ਮੀਡੀਆ ‘ਤੇ ਪਾਈਆਂ ਨਫ਼ਰਤ ਭਰੀਆਂ ਪੋਸਟਾਂ ‘ਤੇ ਪ੍ਰਤੀਕਰਮ ਦਿੰਦਿਆਂ ਸਿਰਸਾ ਨੇ ਕਿਹਾ ਕਿ ਕੰਗਣਾ ਰਣੌਤ ਲਗਾਤਾਰ ਸਿੱਖ ਭਾਈਚਾਰੇ ਦੇ ਖ਼ਿਲਾਫ਼ ਪੋਸਟਾਂ ਪਾ ਰਹੀ ਹੈ ਤੇ ਹੁਣ ਉਸ ਨੇ ਇੰਦਰਾ ਗਾਂਧੀ ਦੀ ਵਡਿਆਈ ਕਰਦਿਆਂ ਸਿੱਖਾਂ ਨੂੰ ਮੱਛਰ ਆਖਿਆ ਹੈ