ਤਿੰਨ ਹੋਰਾਂ ‘ਤੇ ਜਲਦ ਹੀ ਸ਼ਿਕੰਜਾ ਕੱਸਿਆ ਜਾਵੇਗਾ -ਜੁਆਇੰਟ ਪੁਲਿਸ .. ਮਾਮਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਬਾਰੇ ਗ਼ਲਤ ਸ਼ਬਦਾਵਲੀ ਵਰਤਣ ਦਾ : 10 ਲੱਖ ਰੁਪਏ ਸਮੇਤ 8 ਦੋਸ਼ੀ ਗ੍ਰਿਫ਼ਤਾਰ
ਲੁਧਿਆਣਾ : ਵ੍ਹਿਪ ਆਗੂ ਅਨਿਲ ਅਰੋੜਾ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ ਤਿੰਨ ਦੀ ਪੁਲਿਸ ਵੱਲੋਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਅਸ਼ਾਂਤੀ ਪੈਦਾ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਦੱਸ ਦੇਈਏ ਕਿ ਉਹ ਉਦੋਂ ਤੋਂ ਫਰਾਰ ਹੈ।
ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਜੁਆਇੰਟ ਜੁਆਇੰਟ ਪੁਲਿਸ ਕਮਿਸ਼ਨਰ ਜੇ ਐਲਨਚੇਜ਼ੀਅਨ ਲੁਧਿਆਣਾ ਨੇ ਦੱਸਿਆ ਕਿ ਅਨਿਲ ਅਰੋੜਾ ਮਾਮਲੇ ਵਿਚ ਸਥਾਨਕ ਪੁਲਿਸ ਵੱਲੋਂ ਹੁਣ ਤੱਕ ਅੱਠ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕੋਲੋਂ 10 ਲੱਖ ਰੁਪਏ ਬਰਾਮਦ ਕੀਤੇ ਗਏ। ਫਿਲਹਾਲ ਇਸ ਮਾਮਲੇ ‘ਚ ਤਿੰਨ ਦੋਸ਼ੀ ਬਾਕੀ ਹਨ, ਜਿਨ੍ਹਾਂ ਨੂੰ ਅਜੇ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।
ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਵਿਗਿਆਨਕ ਜਾਂਚ ਕਰ ਰਹੀਆਂ ਹਨ। ਬਾਕੀ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰਾਂਗੇ।