ਵਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ ਹੋਰ ਫ਼ੌਜੀ ਅਧਿਕਾਰੀਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ

0
251

ਕੋਇੰਬਟੂਰ, 8 ਦਸੰਬਰ-ਅੱਜ ਤਾਮਿਲ ਨਾਡੂ ਵਿੱਚ ਸੀਡੀਐੱਸ ਜਨਰਲ ਵਿਪਿਨ ਰਾਵਤ, ਉਨ੍ਹਾਂ ਦੀ ਪਤਨੀ ਤੇ ਹੋਰ ਕਈ ਥਲ ਸੈਨਾ ਅਧਿਕਾਰੀਆਂ ਨੂੰ ਲਿਜਾ ਰਿਹਾ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋ ਗਿਆ। ਭਾਰਤੀ ਹਵਾਈ ਫੌਜ ਨੇ ਜਾਂਚ ਦੇ ਹੁਕਮ ਦੇ ਦਿੱਤੇ ਹਨ। ਇਹ ਹਾਦਸਾ ਤਾਮਿਲ ਨਾਡੂ ਦੇ ਨੀਲਗਿਰੀ ਜ਼ਿਲ੍ਹੇ ਦ ਕੁਨੂਰ ਵਿੱਚ ਡਿੱਗਿਆ। ਇਸ ਵਿੱਚ 14 ਅਧਿਕਾਰੀ ਸਵਾਰ ਸਨ ਤੇ ਤਿੰਨ ਨੂੰ ਬਚਾਇਆ ਗਿਆ ਹੈ। ਮੌਸਮ ਦੀ ਖਰਾਬੀ ਨੂੰ ਹਾਦਸੇ ਦਾ ਕਾਰਨ ਦੱਸਿਆ ਜਾ ਰਿਹਾ ਹੈ।

ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਤਾਮਿਲਨਾਡੂ ਦੇ ਕੁੰਨੂਰ ‘ਚ ਵੱਡਾ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ ਹੈ। ਇਸ ‘ਚ ਸੀ.ਜੀ.ਐੱਸ. ਬਿਪਿਨ ਰਾਵਤ ਉਨ੍ਹਾਂ ਦਾ ਸਟਾਫ਼ ਅਤੇ ਕੁੱਝ ਪਰਿਵਾਰਕ ਮੈਂਬਰ ਹੈਲੀਕਾਪਟਰ ‘ਚ ਮੌਜੂਦ ਸਨ। ਇਹ ਹਾਦਸਾ ਤਾਮਿਲਨਾਡੂ ‘ਚ ਕੋਇੰਬਟੂਰ ਅਤੇ ਸੁਲੂਰ ਵਿਚਕਾਰ ਹੋਇਆ ਹੈ। ਭਾਰਤੀ ਹਵਾਈ ਸੈਨਾ ਵਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ।