ਸ੍ਰੀ ਦਰਬਾਰ ਸਾਹਿਬ ਵਿਖੇ ਬੇਅਦਬੀ ਦੇ ਦੋਸ਼ੀ ਨੂੰ ਸੋਧਣ ਦੀ ਵੀਡੀਉ

0
305

ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇੱਕ ਵਿਅਕਤੀ ਵਲੋਂ ਮੁੱਖ ਭਵਨ ਵਿਖੇ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਅੰਦਰ ਦਾਖ਼ਲ ਹੋਣ ‘ਤੇ ਉਸ ਨੂੰ ਮੌਕੇ ‘ਤੇ ਮੌਜੂਦ ਸੇਵਾਦਾਰਾਂ ਵਲੋਂ ਕਾਬੂ ਕੀਤੇ ਜਾਣ ਦੀ ਸੂਚਨਾ ਹੈ। ਪ੍ਰਾਪਤ ਵੇਰਵੇ ਅਨੁਸਾਰ ਸ਼ਾਮ ਨੂੰ ਪੌਣੇ ਕੁ ਛੇ ਵਜੇ ਦੇ ਕਰੀਬ ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਬਲਜੀਤ ਸਿੰਘ ਰਹਿਰਾਸ ਸਾਹਿਬ ਦਾ ਪਾਠ ਕਰ ਰਹੇ ਸਨ, ਤਾਂ ਇੱਕ ਵਿਅਕਤੀ ਜੰਗਲਾ ਟੱਪ ਕੇ ਪ੍ਰਕਾਸ਼ ਅਸਥਾਨ ਵਾਲੇ ਖ਼ੇਤਰ ਵਿਚ ਦਾਖ਼ਲ ਹੋ ਗਿਆ ਤੇ ਉੱਥੇ ਪਏ ਸ਼ਸਤਰ ਚੁੱਕਣ ਦੀ ਕੋਸ਼ਿਸ਼ ਕੀਤੀ, ਪਰ ਉਸ ਨੂੰ ਮੌਕੇ ‘ਤੇ ਹੀ ਕਾਬੂ ਕਰ ਲਿਆ ਗਿਆ। ਜਾਣਕਾਰੀ ਮੁਤਾਬਿਕ ਉਸ ਵਿਅਕਤੀ ਤੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਦੋਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ, ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਮੰਦਭਾਗੀ ਘਟਨਾ ਵਾਪਰੀ ਹੈ। ਇੱਥੇ ਇੱਕ ਵਿਅਕਤੀ ਵਲੋਂ ਬੇਅਦਬੀ ਦੀ ਕੋਸ਼ਿਸ਼ ਕੀਤੀ ਗਈ, ਜਿਸ ਤੋਂ ਬਾਅਦ ਦੋਸ਼ੀ ਦਾ ਸੋਧਾ ਲਾਇਆ ਗਿਆ।

ਅੱਜ ਸ਼ਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਸ਼ਰਮਨਾਕ ਘਟਨਾ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਉਕਤ ਘਟਨਾ ਦੀ ਕੜੇ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਦੇ ਵਿਚ ਸਦੀਆਂ ਤੋਂ ਬਰਕਰਾਰ ਆਪਸੀ ਭਾਈਚਾਰਕ ਸਾਂਝ ਨੂੰ ਤੋੜਨ ਲਈ ਅਜਿਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਅੰਜਾਮ ਦਿੱਤਾ ਜਾ ਰਿਹਾ ਹੈ ਅਤੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਘਟਨਾ ਦੇ ਨਾਲ ਸਮੁੱਚੀ ਮਾਨਵਤਾ ਦੇ ਹਿਰਦੇ ਵਲੂੰਧਰੇ ਗਏ ਹਨ। ਉਨ੍ਹਾਂ ਸੰਗਤ ਦੁਆਰਾ ਉਕਤ ਵਿਅਕਤੀ ਦੀ ਮੌਕੇ ‘ਤੇ ਹੀ ਕੁੱ ਟ ਮਾ ਰ ਕਰ ਮੌਕੇ ‘ਤੇ ਸੋਧਾ ਲਾਉਣ ਨੂੰ ਜਾਇਜ਼ ਕਰਾਰ ਦਿੰਦਿਆਂ ਕਿਹਾ ਕਿ ਤਕਰੀਬਨ 200 ਤੋਂ ਵੱਧ ਬੇਅਦਬੀ ਦੀਆਂ ਘਟਨਾਵਾਂ ਬੀਤੇ ਕੁਝ ਸਮੇਂ ਦੇ ਵਿਚ ਹੋਈਆਂ ਨੇ ਪ੍ਰੰਤੂ ਅਜੇ ਤੱਕ ਕਿਸੇ ਵੀ ਵਿਅਕਤੀ ਨੂੰ ਬਣਦੀ ਸਜ਼ਾ ਸਰਕਾਰ ਦੇਣ ਦੇ ਵਿਚ ਅਸਮਰਥ ਰਹੀ ਹੈ। ਪ੍ਰਿੰਸੀਪਲ ਸੁਰਿੰਦਰ ਸਿੰਘ ਨੇ ਕਿਹਾ ਕਿ ਇਸ ਦੇ ਲਈ ਸਖ਼ਤ ਕਾਨੂੰਨ ਬਣਾਉਣ ਦੀ ਜ਼ਰੂਰਤ ਹੈ ਅਤੇ 295-ਏ ਨਾ ਕਾਫੀ ਹੈ ਅਤੇ ਅਜਿਹੇ ਬਜਰ ਅਪਰਾਧ ਕਰਨ ਵਾਲਿਆਂ ਲਈ ਮੌਤ ਦੀ ਸ ਜ਼ਾ ਹੋਣੀ ਚਾਹੀਦੀ ਹੈ।

ਸਿੱਖਾਂ ਦੇ ਸਰਵਉੱਚ ਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਰਹਿਰਾਸ ਸਾਹਿਬ ਦੇ ਪਾਠ ਦੌਰਾਨ ਇਕ ਵਿਅਕਤੀ ਵਲੋਂ ਮੁੱਖ ਭਵਨ ਦੌਰਾਨ ਪ੍ਰਕਾਸ਼ ਅਸਥਾਨ ਵਾਲਾ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਕੀਤੀ ਗਈ ਨਾਕਾਮ ਕੋਸ਼ਿਸ਼ ਦੀ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਕੌਮੀ ਪ੍ਰਧਾਨ ਤੇ ਸਾਬਕਾ ਕੈਬਨਿਟ ਵਜ਼ੀਰ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ ਨੇ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਰਕਾਰ ਇਸ ਵਾਪਰੀ ਘਟਨਾ ਦੀ ਗਹਿਰਾਈ ਨਾਲ ਜਾਂਚ ਕਰਕੇ ਇਸ ਦੀਆਂ ਜੜ੍ਹਾਂ ਤੱਕ ਪਹੁੰਚੇ ਤੇ ਇਸ ਵਾਪਰੀ ਘਟਨਾ ਦੇ ਪਿੱਛੇ ਮੁੱਖ ਸਾਜ਼ਿਸ਼ਕਾਰਾਂ ਨੂੰ ਨੰਗਿਆਂ ਕਰੇ ਕਿਉਂਕਿ ਫ਼ਿਰਕੂ ਤਾਕਤਾਂ ਹੁਣ ਸਭ ਸਭ ਹੱਦਾਂ ਬੰਨ੍ਹੇ ਟੱਪ ਚੁੱਕੀਆਂ ਹਨ।

ਅੱਜ ਸ਼ਾਮ ਰਹਿਰਾਸ ਸਾਹਿਬ ਜੀ ਵੇਲੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੇ ਸਾਰੇ ਸਿੱਖ ਜਗਤ ਨੂੰ ਹਿਲਾ ਕੇ ਰੱਖ ਦਿੱਤਾ ਹੈ। ਸਿੱਖਾਂ ਦਾ ਮੱਕਾ ਜਿੱਥੇ ਹਰ ਧਰਮ ਦਾ ਸਤਿਕਾਰ ਕੀਤਾ ਜਾਦਾ ਹੈ ਤੇ ਵਿਸ਼ੇਸ਼ ਤੌਰ ਸਿਰੋਪਾਉ, ਸ੍ਰੀ ਹਰਿਮੰਦਰ ਸਾਹਿਬ ਦੇ ਮਾਡਲਾ, ਸ੍ਰੀ ਸਾਹਿਬ ਤੇ ਹੋਰਨਾ ਕੀਮਤੀ ਤੋਹਫ਼ਿਆਂ ਨਾਲ ਸਨਮਾਨਿਤ ਕੀਤਾ ਜਾਦਾ ਹੈ। ਉੱਥੇ ਇਹੋ ਜਿਹੀ ਘਟਨਾ ਵਾਪਰਨੀ ਇਕ ਗਹਿਰੀ ਸਾਜ਼ਿਸ਼ ਹੈ। ਇਸ ਦੁਖਦਾਈ ਘਟਨਾ ਸੰਬੰਧੀ ਉਕਤ ਵਿਚਾਰਾ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਮੈਂਬਰ ਸੁਰਜੀਤ ਸਿੰਘ ਭਿੱਟੇ ਵੱਢ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਵੀਰ ਸਿੰਘ ਲੋਪੋਕੇ, ਸਰਕਲ ਪ੍ਰਧਾਨ ਸਰਬਜੀਤ ਸਿੰਘ ਲੋਧੀ ਗੁੱਜਰ, ਸਵਿੰਦਰ ਸਿੰਘ ਝੰਜੋਟੀ ਨੇ ਇਸ ਪੱਤਰਕਾਰ ਨਾਲ ਕੀਤਾ।