ਕਪੂਰਥਲਾ ‘ਚ ਬੇਅਦਬੀ ਕਰਨ ਵਾਲੇ ਨੂੰ ਵੀ ਲਾਇਆ ਸੋਧਾ

0
345

ਪੂਰਥਲਾ-ਸੁਭਾਨਪੁਰ ਸੜਕ ‘ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਨੀਅਤ ਨਾਲ ਦਾਖ਼ਲ ਹੋਏ ਨੌਜਵਾਨ ਨੂੰ ਸੰਗਤ ਨੇ ਪੁਲਿਸ ਦੀ ਹਾਜ਼ਰੀ ਵਿਚ ਦਰਵਾਜ਼ਾ ਤੋੜ ਕੇ ਸੋਧ ਦਿੱਤਾ ।

ਕਪੂਰਥਲਾ-ਸੁਭਾਨਪੁਰ ਸੜਕ ‘ਤੇ ਪਿੰਡ ਨਿਜ਼ਾਮਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਨੀਅਤ ਨਾਲ ਦਾਖ਼ਲ ਹੋਏ ਨੌਜਵਾਨ ਨੂੰ ਪੁਲਿਸ ਲੈ ਕੇ ਜਾਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਸਿੱਖ ਜਥੇਬੰਦੀਆਂ ਦੇ ਆਗੂ ਮੌਕੇ ਤੇ ਪਹੁੰਚ ਗਏ ਹਨ, ਤੇ ਨੌਜਵਾਨ ਨੂੰ ਲੈ ਕੇ ਨਹੀਂ ਜਾਣ ਦੇ ਰਹੇ। ਗੁਰਦੁਆਰਾ ਸਾਹਿਬ ਦੇ ਬਾਹਰ ਸੰਗਤਾਂ ਨੇ ਚੱਕਾ ਜਾਮ ਕਰ ਦਿੱਤਾ ਗਿਆ ਹੈ। ਐੱਸ.ਐੱਸ.ਪੀ. ਹਰਕਮਲ ਪ੍ਰੀਤ ਸਿੰਘ ਖੱਖ ਵੀ ਮੌਕੇ ‘ਤੇ ਪਹੁੰਚ ਗਏ ਹਨ।

ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਬਹੁਤ ਮੰਦਭਾਗਾ ਕਰਾਰ ਦਿੰਦਿਆਂ ਐਤਵਾਰ ਨੂੰ ਕਿਹਾ ਕਿ ਡੀ.ਸੀ.ਪੀ. ਲਾਅ ਐਂਡ ਆਰਡਰ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਗਈ ਹੈ, ਜੋ ਦੋ ਦਿਨਾਂ ਵਿਚ ਜਾਂਚ ਰਿਪੋਰਟ ਪੇਸ਼ ਕਰੇਗੀ।

ਬੀਤੇ ਕੱਲ੍ਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੇਅਦਬੀ ਦੀ ਵਾਪਰੀ ਹਿਰਦੇਵੇਧਕ ਘਟਨਾ ‘ਤੇ ਅਹਿਮ ਬਿਆਨ ਦਿੰਦਿਆਂ ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਦੇ ਪ੍ਰਧਾਨ ਤੇ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਆਖਿਆ ਹੈ ਕਿ ਹੁਣ ਸਿੱਖਾਂ ਦੇ ਸਬਰ ਦਾ ਅੰਤ ਪਰਖਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜੋ ਬਹੁਤ ਖ਼ਤਰਨਾਕ ਸਾਬਤ ਹੋਵੇਗੀ। ਉਨ੍ਹਾਂ ਨੇ ਦੋਸ਼ੀ ਨੂੰ ਸੋਧਾ ਲਾਉਣ ਦੀ ਕਾਰਵਾਈ ਨੂੰ ਕਾਨੂੰਨ ਦੀ ਨਾਕਾਮੀ ਦਾ ਨਤੀਜਾ ਦੱਸਦਿਆਂ ਕਿਹਾ ਕਿ ਜੇਕਰ ਹੁਣ ਤੱਕ ਸੈਂਕੜੇ ਬੇਅਦਬੀਆਂ ਦੀਆਂ ਘਟਨਾਵਾਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇ ਕੇ ਕਾਨੂੰਨ ਇਸ ਦੁਖ਼ਦਾਈ ਵਰਤਾਰੇ ਦੀਆਂ ਜੜ੍ਹਾਂ ਤੱਕ ਪਹੁੰਚਦਾ ਤਾਂ ਸੰਗਤਾਂ ਨੂੰ ਖ਼ੁਦ ਇਨਸਾਫ਼ ਕਰਨ ਦਾ ਇਹ ਕਦਮ ਨਾ ਚੁੱਕਣਾ ਪੈਂਦਾ।