ਰਾਮ ਮੰਦਰ ਉਸਾਰੀ ਲਈ ਪੈਸੇ ਨਾ ਦੇਣ ਕਰਕੇ ਪਟਨਾ ਸਾਹਿਬ ਤੋਂ ਮੁੜ੍ਹਦੇ ਸਿੱਖਾਂ ਤੇ ਹਮਲਾ

0
106

ਬਿਹਾਰੀ ਹਿੰਦੂਆਂ ਨੇ ਚਾੜੀ ਸਿੱਖਾਂ ਸਿਰ ਭਾਜੀ। ਰਾਮ ਮੰਦਰ ਉਸਾਰੀ ਤੇ ਬਲੀ ਲਈ ਪੈਸੇ ਨਾ ਦੇਣ ਕਰਕੇ ਪਟਨਾ ਸਾਹਿਬ ਤੋਂ ਮੁੜ੍ਹਦੇ ਸਿੱਖ ਯਾਤਰੀਆਂ ‘ਤੇ ਪੱਥਰਬਾਜੀ, ਛੇ ਸਿੱਖ ਗੰਭੀਰ ਜਖਮੀ।

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਦਰਸ਼ਨ ਕਰ ਕੇ ਵਾਪਸ ਪਰਤ ਰਹੀਆਂ ਸੰਗਤਾਂ ‘ਤੇ ਬਿਹਾਰ ਅੰਦਰ ਕੁਝ ਲੋਕਾਂ ਵਲੋਂ ਹਮਲਾ ਕਰ ਕੇ ਜ਼ਖ਼ਮੀ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਆਖਿਆ ਕਿ ਸੰਗਤ ‘ਤੇ ਪਥਰਾਅ ਅਤੇ ਲਾਠੀਚਾਰਜ ਕਰਨਾ ਬੇਹੱਦ ਮੰਦਭਾਗਾ ਹੈ, ਜਿਸ ਦੀ ਬਿਹਾਰ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣੀ ਚਾਹੀਦੀ ਹੈ।


ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਜਿਨ੍ਹਾਂ ਨੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦੀ ਸ਼ਤਾਬਦੀ ਮੌਕੇ ਵੱਡੀ ਸੇਵਾ ਕੀਤੀ ਸੀ, ਉਨ੍ਹਾਂ ਨੂੰ ਇਸ ਘਟਨਾ ਦੇ ਪੀੜਤਾਂ ਨੂੰ ਨਿਆਂ ਦਿਵਾਉਣ ਲਈ ਅੱਗੇ ਆਉਣ ਚਾਹੀਦਾ ਹੈ | ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵਲੋਂ ਬਿਹਾਰ ਸਰਕਾਰ ਨਾਲ ਰਾਬਤਾ ਵੀ ਕਾਇਮ ਕੀਤਾ ਜਾਵੇਗਾ।