CM ਮਾਨ ਦੇ ਬੱਚਿਆਂ ਦਾ ਇੰਟਰਵਿਊ – ਪਾਪਾ ‘ਤੇ ਪੂਰਾ ਯਕੀਨ, ਮੁੜ ਬਣੇਗਾ ਰੰਗਲਾ ਪੰਜਾਬ

0
1272

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿਚ ਨਵੇਂ ਬਣੇ 10 ਕੈਬਨਿਟ ਮੰਤਰੀਆਂ ਨੂੰ ਅਹੁਦਾ ਦਾ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਦੇ ਮੁੱਖ ਸਕੱਤਰ ਅਨਿਰੁਧ ਤਿਵਾੜੀ ਨੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।

ਪੰਜਾਬ ਰਾਜ ਭਵਨ ਦੇ ਕੰਪਲੈਕਸ ਵਿਚ ਨਵੇਂ ਬਣੇ ਗੁਰੂ ਨਾਨਕ ਦੇਵ ਆਡੀਟੋਰੀਅਮ ਵਿਚ ਸਾਦੇ ਪਰ ਪ੍ਰਭਾਵਸ਼ਾਲੀ ਸਮਾਰੋਹ ਵਿਚ ਹਲਫ਼ ਲੈਣ ਵਾਲੇ ਕੈਬਨਿਟ ਮੰਤਰੀਆਂ ਵਿਚ ਦ੍ਰਿੜਬਾ ਤੋਂ ਵਿਧਾਇਕ ਹਰਪਾਲ ਸਿੰਘ ਚੀਮਾ, ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ, ਜੰਡਿਆਲਾ ਤੋਂ ਵਿਧਾਇਕ ਹਰਭਜਨ ਸਿੰਘ ਈ.ਟੀ.ਓ., ਮਾਨਸਾ ਤੋਂ ਵਿਧਾਇਕ ਡਾ. ਵਿਜੇ ਸਿੰਗਲਾ, ਭੋਆ ਤੋਂ ਵਿਧਾਇਕ ਲਾਲ ਚੰਦ, ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ, ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ, ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਹਰਜੋਤ ਸਿੰਘ ਬੈਂਸ ਸ਼ਾਮਲ ਹਨ।ਪੰਜਾਬ ਦੇ ਸਾਬਕਾ ਟਰਾਂਸਪੋਰਟ ਮੰਤਰੀ ਅਤੇ ਗਿੱਦੜਬਾਹਾ ਤੋਂ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੰਤਰੀ ਮੰਡਲ ਵਿਚ ਮੰਤਰੀਆਂ ਦੀ ਚੋਣ ਭਾਵੇਂ ਆਮ ਆਦਮੀ ਪਾਰਟੀ ਦਾ ਅੰਦਰੂਨੀ ਮਾਮਲਾ ਹੈ, ਪਰ ਮੈਨੂੰ ਲੱਗਦਾ ਹੈ ਕਿ ਅਮਨ ਅਰੋੜਾ, ਪ੍ਰੋਫ਼ੈਸਰ ਬਲਜਿੰਦਰ ਕੌਰ, ਬੀਬੀ ਸਰਬਜੀਤ ਕੌਰ ਮਾਣੂੰਕੇ ਅਤੇ ਕੁਲਤਾਰ ਸਿੰਘ ਸੰਧਵਾਂ ਵੀ ਮੰਤਰੀ ਮੰਡਲ ਵਿਚ ਸ਼ਾਮਲ ਹੋਣੇ ਚਾਹੀਦੇ ਸਨ।

ਇਹ ਉਹ ਲੋਕ ਹਨ, ਜਿਨ੍ਹਾਂ ਨੇ ਹਰ ਚੰਗੇ-ਮਾੜੇ ਸਮੇਂ ਆਮ ਆਦਮੀ ਪਾਰਟੀ ਦਾ ਸਾਥ ਦਿੱਤਾ। ਉਨ੍ਹਾਂ ਆਪਣੇ ਫੇਸਬੁੱਕ ਪੇਜ ‘ਤੇ ਇਨ੍ਹਾਂ ਚਾਰਾਂ ਦੀਆਂ ਤਸਵੀਰਾਂ ਸਾਂਝੀਆਂ ਕਰਕੇ ਆਪਣੇ ਇਹ ਵਿਚਾਰ ਸਾਂਝੇ ਕੀਤੇ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੈਬਨਿਟ ਲਈ ਅੱਜ 10 ਮੰਤਰੀਆਂ (Bhagwant Mann Cabinet) ਨੇ ਸਹੁੰ ਚੁੱਕੀ ਹੈ। ਮੰਤਰੀ ਬਣਨ ਵਾਲਿਆਂ ’ਚ ਹਰਪਾਲ ਸਿੰਘ ਚੀਮਾ, ਕੁਲਦੀਪ ਸਿੰਘ ਧਾਲੀਵਾਲ, ਗੁਰਮੀਤ ਸਿੰਘ ਮੀਤ ਹੇਅਰ, ਡਾ. ਬਲਜੀਤ ਕੌਰ, ਡਾ. ਵਿਜੈ ਸਿੰਗਲਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈਟੀਓ, ਲਾਲਜੀਤ ਸਿੰਘ ਭੁੱਲਰ, ਬ੍ਰਹਮ ਸ਼ੰਕਰ ਜਿੰਪਾ ਅਤੇ ਹਰਜੋਤ ਸਿੰਘ ਬੈਂਸ ਸ਼ਾਮਲ ਹਨ।

ਆਮ ਆਦਮੀ ਪਾਰਟੀ ਦੀ ਵਿਧਾਇਕਾ ਬਲਜਿੰਦਰ ਕੌਰ ਨੇ ਆਖਿਆ ਹੈ ਕਿ ਉਨ੍ਹਾਂ ਨੂੰ ਕੋਈ ਨਾਰਾਜ਼ਗੀ ਨਹੀਂ ਹੈ। ਬਲਜਿੰਦਰ ਕੌਰ ਨੇ ਕਿਹਾ ਕਿ ਮੈਂ ਉਨ੍ਹਾਂ ਸਾਰੇ ਸਾਥੀਆਂ ਨੂੰ ਵਧਾਈ ਦਿੰਦੀ ਹਾਂ, ਜਿਨ੍ਹਾਂ ਨੂੰ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ।ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਸਾਰੇ ਨਵੇਂ ਮੰਤਰੀ ਪੰਜਾਬ ਲਈ ਬਿਹਤਰ ਕੰਮ ਕਰਕੇ ਦਿਖਾਉਣਗੇ। ਉਨ੍ਹਾਂ ਕਿਹਾ ਕਿ ਹਾਈਕਮਾਂਡ ਦਾ ਜੋ ਵੀ ਫੈਸਲਾ ਹੁੰਦਾ ਹੈ, ਉਹ ਸਾਡੇ ਸਿਰ-ਮੱਥੇ ਹੈ।ਪੰਜਾਬ ਵਿਚ ਸਾਡੀ ਪਾਰਟੀ ਕਈ ਉਤਰਾਅ-ਚੜ੍ਹਾਅ ਵਿਚੋਂ ਨਿਕਲੀ ਹੈ, ਮੈਨੂੰ ਜੋ ਡਿਊਟੀ ਸੌਂਪੀ ਗਈ ਹੈ, ਮੈਂ ਉਸ ਨੂੰ ਨਿਭਾਵਾਂਗਾ। ਅਸੀਂ ਪਾਰਟੀ ਦੇ ਨਾਲ ਉਸ ਸਥਿਤੀ ਵਿੱਚ ਖੜੇ ਰਹੇ ਹਾਂ, ਜਦੋਂ ਵੱਡੇ ਵੱਡੇ ਨੇਤਾ ਪਾਰਟੀ ਛੱਡ ਰਹੇ ਸਨ।ਇਸ ਲਈ ਪਾਰਟੀ ਜੋ ਵੀ ਜ਼ਿੰਮੇਵਾਰੀ ਲਾਏਗੀ, ਉਸ ਨੂੰ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨਰਾਜ਼ਗੀ ਨਹੀਂ ਹੈ।

ਬਲਜਿੰਦਰ ਕੌਰ ਨੇ ਕਿਹਾ ਅੱਜ ਸਵੇਰੇ ਇਹ ਖਬਰ ਮੇਰੇ ਵਰਜ਼ਨ ਨੂੰ ਲਏ ਬਿਨਾਂ ਚਲਾਈ ਗਈ। ਮੈਨੂੰ ਜੋ ਵੀ ਗੀਤ ਚੰਗਾ ਲੱਗਦਾ ਹੈ, ਮੈਂ ਆਪਣੇ ਪੇਜ ‘ਤੇ ਅੱਪਲੋਡ ਕਰਦੀ ਹਾਂ ਪਰ ਅੱਜ ਉਸ ਗੀਤ ਨੂੰ ਮੰਤਰੀ ਮੰਡਲ ਦੇ ਵਿਸਥਾਰ ਨਾਲ ਜੋੜ ਦਿੱਤਾ ਗਿਆ।ਮੇਰੇ ਕੋਲ ਬਹੁਤ ਸਾਰੀਆਂ ਫ਼ੋਨ ਕਾਲਾਂ ਆਈਆਂ ਹਨ, ਇਸ ਲਈ ਮੈਨੂੰ ਉਹ ਪੋਸਟ ਨੂੰ ਡਿਲੀਟ ਕਰ ਦਿੱਤਾ ਹੈ।ਬਲਜਿੰਦਰ ਕੌਰ ਨੇ ਕਿਹਾ ਕਿ ਮੇਰੇ ਲੋਕਾਂ ਨੇ ਦੂਜੀ ਵਾਰ ਮੈਨੂੰ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹਾਇਆ, ਇਹ ਮੇਰੇ ਲਈ ਵੱਡੀ ਪ੍ਰਾਪਤੀ ਹੈ ।